Homeਪੰਜਾਬਹਵਾਰਾ ਦੀ ਪੈਰੋਲ ’ਤੇ ਬਿੱਟੂ ਦਾ ਦਾਅਵਾ, ਕਿਹਾ- ਜਲਦ ਮਿਲੇਗੀ ਰਾਹਤ

ਹਵਾਰਾ ਦੀ ਪੈਰੋਲ ’ਤੇ ਬਿੱਟੂ ਦਾ ਦਾਅਵਾ, ਕਿਹਾ- ਜਲਦ ਮਿਲੇਗੀ ਰਾਹਤ

Ravneet Singh Bittu says Jagtar Singh Hawara may get parole soon

ਚੰਡੀਗੜ੍ਹ, 13 ਅਗਸਤ, 2026 (ਕਾਜਲ) : ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਦਾਅਵਾ ਕੀਤਾ ਹੈ ਕਿ ਹਵਾਰਾ ਨੂੰ ਜਲਦ ਹੀ ਪੈਰੋਲ ਮਿਲ ਸਕਦੀ ਹੈ ਅਤੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ। ਬਿੱਟੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦਾ ਮਕਸਦ ਮਾਂ ਅਤੇ ਪੁੱਤਰ ਦੀ ਮੁਲਾਕਾਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਲੋਕਾਂ ਵਿੱਚ ਬਣੇ ਡਰ ਜਾਂ ਚਿੰਤਾ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਹਵਾਰਾ ਦੀ ਪੈਰੋਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹੋਰ ਸਿੱਖ ਕੈਦੀਆਂ ਦੀ ਪੈਰੋਲ ਦੇ ਮਾਮਲੇ ਵਿੱਚ ਵੀ ਰਾਹ ਖੁੱਲ੍ਹ ਸਕਦਾ ਹੈ। ਉਨ੍ਹਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲਾ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਕਰ ਰਿਹਾ ਹੈ। ਹਾਲਾਂਕਿ, ਪੈਰੋਲ ਨਾਲ ਜੁੜੀਆਂ ਅੰਤਿਮ ਪ੍ਰਸ਼ਾਸਨਿਕ ਅਤੇ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣੀਆਂ ਬਾਕੀ ਹਨ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments