Homeਪਟਿਆਲਾ ਅਪਡੇਟਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਮੁਹਿੰਮਾਂ ਖ਼ਿਲਾਫ਼ ਭਾਜਪਾ ਆਗੂ ਕਰਨ...

ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਮੁਹਿੰਮਾਂ ਖ਼ਿਲਾਫ਼ ਭਾਜਪਾ ਆਗੂ ਕਰਨ ਕੋੜਾ ਨੇ ਜਤਾਇਆ ਰੋਸ

BJP Leader Karan Koda Voices Concern Over Campaigns Targeting Punjabis Abroad

ਪਟਿਆਲਾ, 11 ਸਤੰਬਰ, 2026 (ਬਲਜੀਤ ਸਰਨਾ) : ਭਾਜਪਾ ਆਗੂ ਕਰਨ ਕੋੜਾ ਨੇ ਵਿਦੇਸ਼ਾਂ ਵਿੱਚ ਪੰਜਾਬੀਆਂ ਅਤੇ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਕਥਿਤ ਮੁਹਿੰਮਾਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਅਤੇ ਸਿੱਖ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕਮਾਈ ਕਰਦੇ ਹਨ ਅਤੇ ਉਨ੍ਹਾਂ ਦਾ ਉਥੋਂ ਦੀ ਅਰਥਵਿਵਸਥਾ ਅਤੇ ਤਰੱਕੀ ਵਿੱਚ ਵੱਡਾ ਯੋਗਦਾਨ ਹੈ। ਕਰਨ ਕੋੜਾ ਨੇ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿੱਚ ਜਾਂਦੇ ਹਨ, ਉੱਥੇ ਆਪਣੀ ਮਿਹਨਤ ਨਾਲ ਆਪਣੀ ਪਛਾਣ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਮਿਹਨਤੀ ਅਤੇ ਪੜ੍ਹੇ-ਲਿਖੇ ਪੰਜਾਬੀਆਂ ਦੀ ਵੱਡੀ ਗਿਣਤੀ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਅਤੇ ਸਥਾਨਕ ਅਰਥਵਿਵਸਥਾ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਕਥਿਤ ਰੈਡੀਕਲ ਸੰਸਥਾਵਾਂ ਵੱਲੋਂ ਪੰਜਾਬੀਆਂ ਦੀ ਤਰੱਕੀ ਅਤੇ ਮੌਜੂਦਗੀ ਨੂੰ ਲੈ ਕੇ ਬਣਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਹਵਾ ਦਿੱਤੀ ਜਾਂਦੀ ਹੈ। ਕਰਨ ਕੋੜਾ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਲੋਕਾਂ ਦੇ ਮਨਾਂ ਵਿੱਚ ਭੇਦਭਾਵ ਅਤੇ ਨਫ਼ਰਤ ਦੀ ਭਾਵਨਾ ਪੈਦਾ ਹੋ ਸਕਦੀ ਹੈ, ਜਿਸ ’ਤੇ ਸਰਕਾਰਾਂ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਭਾਰਤ ਹੁਣ ਪਹਿਲਾਂ ਵਾਲਾ ਭਾਰਤ ਨਹੀਂ ਰਿਹਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਕਾਫ਼ੀ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹੋਣ ਦੇ ਨਾਤੇ ਅਜਿਹੇ ਮਾਮਲਿਆਂ ’ਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਾ ਚਾਹੀਦਾ ਹੈ। ਕਰਨ ਕੋੜਾ ਨੇ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਅਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਜਿਹੀਆਂ ਮੁਹਿੰਮਾਂ ਦੇ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸ ਮੁੱਦੇ ’ਤੇ ਆਵਾਜ਼ ਉਠਾਉਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments