Homeਪੰਜਾਬਡੇਰਾਬੱਸੀ ’ਚ BJP ਦੀ ਵਧ ਰਹੀ ਲੋਕਪ੍ਰਿਯਤਾ, ਅਗਲੀਆਂ ਚੋਣਾਂ ’ਚ ਜਿੱਤ ਦਾ...

ਡੇਰਾਬੱਸੀ ’ਚ BJP ਦੀ ਵਧ ਰਹੀ ਲੋਕਪ੍ਰਿਯਤਾ, ਅਗਲੀਆਂ ਚੋਣਾਂ ’ਚ ਜਿੱਤ ਦਾ ਦਾਅਵਾ: ਨਾਇਬ ਸਿੰਘ ਸੈਣੀ

Nayab Singh Saini backs BJP’s prospects in Dera Bassi and highlights plans to boost investment in Punjab.

ਜ਼ੀਰਕਪੁਰ/ਡੇਰਾਬੱਸੀ, 9 ਸਤੰਬਰ, 2026 (ਕਾਜਲ) : ਡੇਰਾਬੱਸੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਸੀਨੀਅਰ BJP ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਅਮਰੀਕਾ ਦੇ ਨਿਊਜਰਸੀ ਸਥਿਤ ਕਾਰੋਬਾਰੀ ਅਤੇ ਨਿਊਜਰਸੀ ਇੰਡੀਆ ਕਮਿਸ਼ਨ ਦੇ ਕਮਿਸ਼ਨਰ ਬਿਕਰਮ ਸਿੰਘ ਗਿੱਲ ਅਤੇ ਹਰਦੀਪ ਸਿੰਘ ਸੈਣੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਡੇਰਾਬੱਸੀ ਹਲਕੇ ਵਿੱਚ BJP ਦੀ ਸਥਿਤੀ ਅਤੇ ਪੰਜਾਬ ਤੇ ਭਾਰਤ ਵਿੱਚ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਰਹੂਮ ਗੁਰਨਾਮ ਸਿੰਘ ਸੈਣੀ ਦਾ ਪਰਿਵਾਰ ਲੰਬੇ ਸਮੇਂ ਤੋਂ ਡੇਰਾਬੱਸੀ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਹੁਣ ਗੁਰਦਰਸ਼ਨ ਸਿੰਘ ਸੈਣੀ ਆਪਣੀ ਟੀਮ ਨਾਲ ਇਸ ਸੇਵਾ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਡੇਰਾਬੱਸੀ ਦੇ ਲੋਕਾਂ ਦਾ ਭਰੋਸਾ BJP ਨਾਲ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇੱਥੋਂ ਸ਼ਾਨਦਾਰ ਜਿੱਤ ਦਰਜ ਕਰੇਗੀ।

ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦਾ ਵਿਕਾਸ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਹੈ ਅਤੇ ਆਰਥਿਕ ਹਾਲਾਤ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ 2027 ਵਿੱਚ BJP ਨੂੰ ਮੌਕਾ ਦੇਣ ਦੀ ਲੋੜ ਹੈ। ਮੀਟਿੰਗ ਦੌਰਾਨ Gill Energy ਦੇ ਮੁਖੀ ਬਿਕਰਮ ਸਿੰਘ ਗਿੱਲ ਨੇ ਭਾਰਤ ਵਿੱਚ ਅਮਰੀਕੀ ਕਾਰੋਬਾਰੀਆਂ ਲਈ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਨਿਊਜਰਸੀ ਇੰਡੀਆ ਕਮਿਸ਼ਨ ਦੇ ਕਮਿਸ਼ਨਰ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਅਮਰੀਕਾ ਦੀਆਂ ਕੰਪਨੀਆਂ ਅਤੇ ਕਾਰੋਬਾਰੀਆਂ ਨੂੰ ਭਾਰਤ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।

ਬਿਕਰਮ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਲਈ ਅਨੁਕੂਲ ਕਾਰੋਬਾਰੀ ਮਾਹੌਲ ਦੀ ਘਾਟ ਕਾਰਨ ਕੁਝ ਅਮਰੀਕੀ ਨਿਵੇਸ਼ਕ ਸੂਬੇ ਤੋਂ ਦੂਰ ਹੋ ਰਹੇ ਹਨ। ਉਨ੍ਹਾਂ ਮੁਤਾਬਕ ਨਿਵੇਸ਼ਕ ਗੁਜਰਾਤ, ਬੈਂਗਲੁਰੂ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਹੋਰ ਸੂਬਿਆਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਾਰਮਾਸਿਊਟੀਕਲ, AI ਟੈਕਨਾਲੋਜੀ, ਵੇਅਰਹਾਊਸਿੰਗ, ਫੂਡ ਪ੍ਰੋਸੈਸਿੰਗ ਅਤੇ ਮੈਡੀਕਲ ਉਪਕਰਨ ਨਿਰਮਾਣ ਵਰਗੇ ਖੇਤਰਾਂ ਵਿੱਚ ਨਿਵੇਸ਼ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲ ਸਕਦੀ ਹੈ ਅਤੇ ਸਥਾਨਕ ਪੱਧਰ ’ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਪੰਜਾਬ ਵਿੱਚ ਨਿਵੇਸ਼ਕਾਂ ਦੀ ਘਟਦੀ ਦਿਲਚਸਪੀ ਨੂੰ ਸੂਬੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦਰਸ਼ਨ ਸਿੰਘ ਸੈਣੀ ਅਤੇ ਬਿਕਰਮ ਸਿੰਘ ਗਿੱਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਗਲੇ ਸਾਲ ਪੰਜਾਬ ਵਿੱਚ BJP ਦੀ ਸਰਕਾਰ ਬਣਦੀ ਹੈ ਤਾਂ ਉਦਯੋਗਿਕ ਨਿਵੇਸ਼ ਨਾਲ ਸਬੰਧਤ ਲੋੜੀਂਦੀਆਂ ਮਨਜ਼ੂਰੀਆਂ 10 ਦਿਨਾਂ ਦੇ ਅੰਦਰ ਦੇਣ ਲਈ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਸੂਬੇ ਵਿੱਚ ਕਾਰੋਬਾਰ ਅਤੇ ਨਿਵੇਸ਼ ਨੂੰ ਉਤਸ਼ਾਹ ਮਿਲ ਸਕੇ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments