Homeਪੰਜਾਬਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਪੱਧਰੀ ਮੁਕਾਬਲੇ 15 ਸਤੰਬਰ ਤੱਕ ਅਤੇ ਜ਼ਿਲ੍ਹਾ...

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਪੱਧਰੀ ਮੁਕਾਬਲੇ 15 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋਣਗੇ 20 ਤੋਂ 30 ਸਤਬੰਰ ਤੱਕ –ਡਿਪਟੀ ਕਮਿਸ਼ਨਰ

Block-level events continue till September 15, with district-level sports competitions scheduled from September 20 to 30.

ਫਤਹਿਗੜ੍ਹ ਸਾਹਿਬ, 09 ਸਤੰਬਰ, 2026 (ਛਤਰਪਾਲ ਸਿੰਘ) : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੀ ਸੁਰੂਆਤ ਹੋ ਚੁੱਕੀ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ 05 ਬਲਾਕਾਂ ਵਿੱਚ ਐਥਲੈਟਿਕਸ, ਕਬੱਡੀ, ਵਾਲੀਬਾਲ, ਖੋ-ਖੋ, ਫੁੱਟਬਾਲ, ਰੱਸਾਕਸ਼ੀ ਅਤੇ ਕੁਸ਼ਤੀ ਦੇ ਬਲਾਕ ਪੱਧਰੀ ਮੁਕਾਬਲੇ ਮਿਤੀ 15 ਸਤੰਬਰ ਤੱਕ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਬਸੀ ਪਠਾਣਾ ਅਤੇ ਬਲਾਕ ਖੇੜਾ ਦੀਆਂ ਖੇਡਾਂ 11 ਸਤੰਬਰ 2026 ਤੋਂ 12 ਸਤੰਬਰ 2026 ਤੱਕ ਅਤੇ ਬਲਾਕ ਖਮਾਣੋਂ ਦੀਆਂ ਖੇਡਾਂ 14 ਸਤੰਬਰ ਤੋਂ 15 ਸਤੰਬਰ ਤੱਕ ਹੋਣਗੀਆਂ।

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ 29 ਖੇਡਾਂ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਇਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ, ਆਰਚਰੀ, ਟੈਨਿਸ ਬਾਲ ਕ੍ਰਿਕਟ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ  ਖੇਡਾਂ ਵਤਨ ਪੰਜਾਬ ਦੀਆਂ ਦੇ ਪਿਛਲੇ ਸੀਜ਼ਨਾਂ ਦੌਰਾਨ ਸੂਬੇ ਦੇ ਖਿਡਾਰੀਆਂ ਅਤੇ ਆਮ ਲੋਕਾਂ ਵੱਲੋਂ ਵੱਡੇ ਪੱਧਰ ਤੇ ਸਮੂਲੀਅਤ ਕੀਤੀ ਗਈ ਸੀ, ਜਿਸ ‘ਚ ਕਰੀਬ 05 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸ ਵਾਰ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ 10 ਲੱਖ ਤੱਕ ਖਿਡਾਰੀਆਂ ਦੀ ਸਮੂਲੀਅਤ ਦਾ ਟੀਚਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪਹਿਲੀ ਵਾਰ ਡੈਮੋ ਖੇਡ ਵਜੋਂ ਟੈਨਿਸ ਬਾਲ,ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀ sports.punjab.gov.in  ’ਤੇ  ਕਿਊਆਰ ਕੋਡ ਰਾਹੀਂ 15 ਸੈਕਿੰਡ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈ ਸਕਦੇ ਹਨ। ਬਲਾਕ ਪੱਧਰ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰ ‘ਤੇ ਅਤੇ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀ ਸਟੇਟ ਪੱਧਰ ‘ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਰਾਜ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 10 ਹਜਾਰ ਰੁਪਏ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 07 ਹਜਾਰ ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ 05 ਹਜਾਰ ਰੁਪਏ ਦੀ ਨਕਦ ਐਵਾਰਡ ਰਾਸ਼ੀ ਦਿੱਤੀ ਜਾਵੇਗੀ। ਡਾ.ਸੋਨਾ ਥਿੰਦ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਡ ਮੁਕਾਬਲਿਆਂ ਨੂੰ ਲੈ ਕੇ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫਸਰ ਸ੍ਰੀ ਹਰਪਿੰਦਰ ਸਿੰਘ ਮੋਬਾਇਲ ਨੰਬਰ 98151-50303, ਸ਼੍ਰੀ ਰਾਹੁਲਦੀਪ ਸਿੰਘ, ਬਾਸਕਿਟਬਾਲ ਕੋਚ 90413-02862, ਸ਼੍ਰੀ ਯਾਦਵਿੰਦਰ ਸਿੰਘ, ਵਾਲੀਬਾਲ ਕੋਚ 97799-34003, ਸ਼੍ਰੀ ਮਨਜੀਤ ਸਿੰਘ, ਕੁਸ਼ਤੀ ਕੋਚ 98764-64484, ਸ਼੍ਰੀ ਲਖਵੀਰ ਸਿੰਘ, ਐਥਲੈਟਿਕਸ ਕੋਚ 98785-40674, ਸ਼੍ਰੀ ਸੁਖਦੀਪ ਸਿੰਘ, ਫੁੱਟਬਾਲ ਕੋਚ 94646-54691, ਮਿਸ ਅੰਜਲੀ,  ਨੈੱਟਬਾਲ ਕੋਚ  79868-24510, ਮਿਸ ਅੰਜੂ ਸਪੋਰਟਸ ਸੁਪਰਵਾਈਜ਼ਰ 73470-67118 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments