Home ਪਟਿਆਲਾ ਅਪਡੇਟ ਆਜ਼ਾਦੀ ਸੰਗਰਾਮ ਵਿੱਚ ਹਰਿਆਣਾ ਦੇ ਯੋਗਦਾਨ ’ਤੇ ਆਧਾਰਿਤ ਪੁਸਤਕ ਦਾ ਪਟਿਆਲਾ ਯੂਨੀਵਰਸਿਟੀ...

ਆਜ਼ਾਦੀ ਸੰਗਰਾਮ ਵਿੱਚ ਹਰਿਆਣਾ ਦੇ ਯੋਗਦਾਨ ’ਤੇ ਆਧਾਰਿਤ ਪੁਸਤਕ ਦਾ ਪਟਿਆਲਾ ਯੂਨੀਵਰਸਿਟੀ ਵਿੱਚ ਲੋਕ ਅਰਪਣ

Book on Haryana’s role in India’s freedom struggle launched at Jagat Guru Nanak Dev Punjab State Open University, Patiala.

0

ਪਟਿਆਲਾ, 20 ਅਗਸਤ, 2026 (ਦੀਪਕ ਦੱਤਾ) : ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ “The Role of Haryana in India’s Freedom Struggle” ਪੁਸਤਕ ਦਾ ਲੋਕ ਅਰਪਣ ਕੀਤਾ ਗਿਆ। ਇਹ ਪੁਸਤਕ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗੁਰਜੀਤ ਕੌਰ ਵੱਲੋਂ ਲਿਖੀ ਗਈ ਹੈ। ਪੁਸਤਕ ਦਾ ਲੋਕ ਅਰਪਣ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਡਾ. ਗੁਰਜੀਤ ਕੌਰ ਨੂੰ ਇਸ ਖੋਜ-ਆਧਾਰਿਤ ਰਚਨਾ ਲਈ ਵਧਾਈ ਦਿੱਤੀ।

ਵਾਈਸ ਚਾਂਸਲਰ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਨਾਲ ਜੁੜੇ ਇਤਿਹਾਸਕ ਤੱਥਾਂ ਨੂੰ ਖੋਜ ਅਤੇ ਅਕਾਦਮਿਕ ਲਿਖਤਾਂ ਰਾਹੀਂ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਵਿੱਚ ਇਤਿਹਾਸ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਖੋਜ ਕਾਰਜ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਡਾਇਰੈਕਟਰ ਸੀਕਾ, ਰਜਿਸਟਰਾਰ, ਡੀਨ ਸਟੂਡੈਂਟ ਵੈਲਫੇਅਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰ ਮੌਜੂਦ ਰਹੇ। ਹਾਜ਼ਰੀਨ ਨੇ ਡਾ. ਗੁਰਜੀਤ ਕੌਰ ਨੂੰ ਇਸ ਅਕਾਦਮਿਕ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੁਸਤਕ ਦੀ ਸ਼ਲਾਘਾ ਕੀਤੀ।

ਹਰਿਆਣਾ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਨੂੰ ਉਜਾਗਰ ਕਰਦੀ ਹੈ ਪੁਸਤਕ

ਇਹ ਪੁਸਤਕ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਹਰਿਆਣਾ ਦੀ ਭੂਮਿਕਾ ਅਤੇ ਯੋਗਦਾਨ ਨੂੰ ਇਤਿਹਾਸਕ ਤੱਥਾਂ ਦੇ ਆਧਾਰ ’ਤੇ ਪੇਸ਼ ਕਰਦੀ ਹੈ। ਇਸ ਵਿੱਚ ਆਜ਼ਾਦੀ ਅੰਦੋਲਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਖੋਜਪੂਰਨ ਢੰਗ ਨਾਲ ਦਰਸਾਇਆ ਗਿਆ ਹੈ। ਪੁਸਤਕ ਨੂੰ ਖੋਜਾਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਸੰਦਰਭ ਗ੍ਰੰਥ ਵਜੋਂ ਦੇਖਿਆ ਜਾ ਰਿਹਾ ਹੈ। ਇਸ ਰਾਹੀਂ ਹਰਿਆਣਾ ਦੇ ਆਜ਼ਾਦੀ ਸੰਗਰਾਮ ਨਾਲ ਜੁੜੇ ਯੋਗਦਾਨ ਨੂੰ ਸਮਝਣ ਲਈ ਪਾਠਕਾਂ ਨੂੰ ਨਵੀਂ ਅਕਾਦਮਿਕ ਸਮੱਗਰੀ ਉਪਲਬਧ ਹੋਵੇਗੀ।

 

Exit mobile version