Home ਪਟਿਆਲਾ ਅਪਡੇਟ ਮਾਰਕਲ ਕਲੋਨੀ ਪਟਿਆਲਾ ’ਚ ਸ਼ਰੇਆਮ ਹੋਈ ਗੁੰਡਾਗਰਦੀ ਨੌਜਵਾਨ ਤੇ ਹਮਲਾ ਕਰ ਕੀਤਾ...

ਮਾਰਕਲ ਕਲੋਨੀ ਪਟਿਆਲਾ ’ਚ ਸ਼ਰੇਆਮ ਹੋਈ ਗੁੰਡਾਗਰਦੀ ਨੌਜਵਾਨ ਤੇ ਹਮਲਾ ਕਰ ਕੀਤਾ ਜਖਮੀ

0

ਪਟਿਆਲਾ, 11 ਜੁਲਾਈ: (ਬਲਜੀਤ ਸਰਨਾ) : ਪਟਿਆਲਾ ਦੇ ਮਾਰਕਲ ਕਲੋਨੀ ਇਲਾਕੇ ਵਿੱਚ ਬੀਤੀ ਰਾਤ ਇੱਕ ਨੌਜਵਾਨ ‘ਤੇ ਕਥਿਤ ਤੌਰ ‘ਤੇ 20 ਤੋਂ 25 ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਜ਼ਖ਼ਮੀ ਹੋਏ ਆਸ਼ੀਸ਼ ਬਾਂਸਲ ਨੂੰ ਤੁਰੰਤ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਥਾਣਾ ਕੋਤਵਾਲੀ ਦੇ ਐਸਐਚਓ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

video:

ਪੁਲਿਸ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਵੱਖ-ਵੱਖ ਸੁਰਾਗਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।

Exit mobile version