Home ਪਟਿਆਲਾ ਅਪਡੇਟ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ...

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਬੱਸ ਰਵਾਨਾ

MLA Ajitpal Singh Kohli flags off a pilgrimage bus under Punjab Chief Minister’s pilgrimage scheme.

0
ਪਟਿਆਲਾ, 14 ਸਤੰਬਰ, 2026 (ਹਰਸ਼ਪ੍ਰੀਤ ਕੌਰ ) : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ।  ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Exit mobile version