Home ਪਟਿਆਲਾ ਅਪਡੇਟ ਹਡਾਣਾ ਦੀ ਅਗਵਾਈ ‘ਚ ਹਲਕਾ ਸਨੌਰ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਬੱਸਾਂ...

ਹਡਾਣਾ ਦੀ ਅਗਵਾਈ ‘ਚ ਹਲਕਾ ਸਨੌਰ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਬੱਸਾਂ ਰਵਾਨਾ

Devotional Yatra: Buses Depart for Sri Harmandir Sahib from Sanaur Under Leadership of MLA Harmeet Singh Pathanmajra (Hadana)

0
ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਦੀ ਯਾਤਰਾ ਲਈ ਬੱਸਾਂ ਨੂੰ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ ਆਗੂ।

ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਆਪ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ: ਰਣਜੋਧ ਹਡਾਣਾ

ਸਨੌਰ, 24 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ-ਪੱਖੀ ‘ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿੱਚ ਹਲਕੇ ਸਨੌਰ ਦੇ ਵੱਖ ਵੱਖ ਪਿੰਡਾਂ ਅਤੇ ਵਾਰਡਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ-ਦੀਦਾਰ ਲਈ ਸ਼ਰਧਾਲੂਆਂ ਦੀਆਂ ਵਿਸ਼ੇਸ਼ ਬੱਸਾਂ ਰਵਾਨਾ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਕਸਬਾ ਸਨੌਰ ਤੋਂ ਵਾਰਡ ਨੰਬਰ 3, ਪਿੰਡ ਉਦੈਪੁਰ ਦੀਵਾਨ ਵਾਲਾ ਅਤੇ ਪਿੰਡ ਗੰਗਰੋਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਰਵਾਨਾ ਹੋਈਆ ਬੱਸਾਂ ਦੇਵ ਯਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਣਜੋਧ ਹਡਾਣਾ ਦੇ ਇਸ ਉਪਰਾਲੇ ਦੀ ਬੇਹੱਦ ਸ਼ਲਾਘਾ ਕੀਤੀ ।

ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਨਿਮਾਣਾ ਉਪਰਾਲਾ ਹੈ ਕਿ ਸੂਬੇ ਦੇ ਹਰ ਨਾਗਰਿਕ, ਖ਼ਾਸ ਕਰਕੇ ਬਜ਼ੁਰਗਾਂ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਅਤੇ ਸੁਖਾਵੇਂ ਮਾਹੌਲ ਵਿੱਚ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਅਧਿਆਤਮਿਕ ਭਾਵਨਾ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਉਹਨਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਵੀ ਪੂਰਾ ਸਤਿਕਾਰ ਕਰਦੀ ਹੈ। ਹਲਕਾ ਸਨੌਰ ਦੇ ਹਰ ਪਿੰਡ ਅਤੇ ਸ਼ਹਿਰ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਸ਼ਾਲੂ ਰਾਣੀ, ਦਰਸ਼ਨ ਸਿੰਘ, ਮਲਕੀਤ ਸਿੰਘ ਸਰੁਸਤੀਗੜ੍ਹ, ਕਾਲਾ ਰਾਮ, ਤੇਜਿੰਦਰ ਸਿੰਘ ਗੰਗਰੋਲੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਕੌਂਸਲਰ, ਪੰਚਾਇਤਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Exit mobile version