Home ਪਟਿਆਲਾ ਅਪਡੇਟ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ  ਕੋਹਲੀ...

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ  ਕੋਹਲੀ ਵੱਲੋਂ ਬੱਸਾਂ ਰਵਾਨਾ

MLA Kohli flags off pilgrimage buses from Sular to Mathura and Vrindavan under the Chief Minister’s Pilgrimage Scheme.

0
ਪਟਿਆਲਾ, 31 ਅਗਸਤ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਸ਼ਹਿਰ ਦੇ ਸੂਲਰ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ,  ਵਾਰਡ ਨੰਬਰ 37 ਦੇ ਐੱਮ.ਸੀ. ਰੇਨੂ ਬਾਲਾ ਅਤੇ ਰਿੱਕੀ ਸੂਲਰ ਵੀ ਮੌਜੂਦ ਸਨ।
ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਇਹ ਯਾਤਰਾ ਲਈ ਬੱਸਾਂ ਸੂਲਰ ਤੋਂ ਸੰਗਤ ਨੂੰ ਲੈ ਕੇ ਮਥੁਰਾ ਵਰਿੰਦਾਵਨ ਵਾਸਤੇ ਰਵਾਨਾ ਹੋਈਆਂ। ਸੰਗਤ ਨੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ।

Exit mobile version