Homeਪਟਿਆਲਾ ਅਪਡੇਟਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

Barinder Goyal Visits Rajindra Hospital to Meet Injured PRTC Bus Passengers.

ਪਟਿਆਲਾ, 12 ਨਵੰਬਰ, 2026 (ਛਤਰਪਾਲ ਸਿੰਘ) : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ ਡਾਕਟਰਾਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਓਹਨਾ ਦੇ ਨਾਲ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ, ਵਾਈਸ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ ਅਤੇ ਪੀਆਰਟੀਸੀ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਗੁਰਦੇਵ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਧੂਰੀ ਤੋਂ ਪਟਿਆਲਾ ਹੁੰਦੇ ਹੋਏ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਸੰਗਰੂਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ, ਜਦਕਿ ਕਰੀਬ 25 ਵਿਅਕਤੀ ਜ਼ਖ਼ਮੀ ਹੋਏ ਹਨ। ਹਾਦਸੇ ਤੋਂ ਬਾਅਦ 14 ਜ਼ਖ਼ਮੀਆਂ ਨੂੰ ਸੰਗਰੂਰ ਦੇ ਹਸਪਤਾਲ ਅਤੇ 11 ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਸੰਗਰੂਰ ਵਿਖੇ ਦਾਖ਼ਲ 14 ਜ਼ਖ਼ਮੀਆਂ ਵਿੱਚੋਂ 13 ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ 11 ਮਰੀਜ਼ਾਂ ਵਿੱਚੋਂ 6 ਨੂੰ ਛੁੱਟੀ ਮਿਲ ਚੁੱਕੀ ਹੈ ਅਤੇ ਬਾਕੀ 5 ਮਰੀਜ਼ਾਂ ਦਾ ਇਲਾਜ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੇ ਫ੍ਰੈਕਚਰ ਹੋਏ ਹਨ, ਉਨ੍ਹਾਂ ਦੇ ਲੋੜੀਂਦੇ ਆਪ੍ਰੇਸ਼ਨ ਕਰਨ ਲਈ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਹਨ ਅਤੇ ਸਾਰੇ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਹਾਦਸੇ ਨੂੰ ਬੇਹੱਦ ਦੁਖਦਾਈ ਦੱਸਦਿਆਂ ਕਿਹਾ ਕਿ ਹਾਦਸੇ ਵਿੱਚ ਇੱਕ ਮਾਂ ਦੀ ਮੌਤ ਹੋ ਗਈ, ਜਿਸ ਦਾ ਚਾਰ-ਪੰਜ ਸਾਲ ਦਾ ਬੱਚਾ ਕੈਂਸਰ ਦੀ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਆਪਣੀ ਮਾਂ ਨਾਲ ਇਲਾਜ ਲਈ ਜਾ ਰਿਹਾ ਸੀ। ਬੱਚੇ ਦੀ ਦਾਦੀ ਦੀ ਵੀ ਕੁਝ ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦਰਦਨਾਕ ਹੈ ਅਤੇ ਇਸ ਬੱਚੇ ਨੂੰ ਬਹੁਤ ਵੱਡੇ ਸਹਾਰੇ ਦੀ ਲੋੜ ਹੈ।ਓਹਨਾ ਦੱਸਿਆ ਕਿ ਬੱਸ ਦਾ ਡਰਾਈਵਰ ਡੀਐਮਸੀ ਹਸਪਤਾਲ ਵਿਖੇ ਅਤੇ ਕੰਡਕਟਰ ਮਾਲੇਰਕੋਟਲਾ ਵਿਖੇ ਜ਼ੇਰੇ ਇਲਾਜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਪੰਜਾਬ ਸਰਕਾਰ ਅਤੇ ਪੀਆਰਟੀਸੀ ਦੇ ਨਿਯਮਾਂ ਅਨੁਸਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ ਅਤੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਵੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments