Homeਪੰਜਾਬਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੀਆਂ ਛੇ ਆਂਗਣਵਾੜੀ ਵਰਕਰਾਂ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੀਆਂ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Cabinet Minister Barinder Kumar Goyal Distributes Appointment Letters to Six Anganwadi Workers from Lehra Constituency.

ਲਹਿਰਾਗਾਗਾ, 3 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਛੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਆਪਣੇ ਕਾਰਜ ਖੇਤਰ ਵਿੱਚ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਔਰਤਾਂ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਪਿੰਡ ਪੱਧਰ ’ਤੇ ਬੱਚਿਆਂ ਦੀ ਮੁੱਢਲੀ ਦੇਖਭਾਲ, ਪੋਸ਼ਣ ਅਤੇ ਸਕੂਲ ਜਾਣ ਤੋਂ ਪਹਿਲਾਂ ਦੀ ਸਿੱਖਿਆ ਦਾ ਅਹਿਮ ਆਧਾਰ ਹਨ। ਇਨ੍ਹਾਂ ਕੇਂਦਰਾਂ ਰਾਹੀਂ ਮਿਲਦੀਆਂ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਭਵਿੱਖ ਦੀ ਨੀਂਹ ਬਚਪਨ ਵਿੱਚ ਹੀ ਰੱਖੀ ਜਾਂਦੀ ਹੈ। ਇਸ ਲਈ ਬੱਚਿਆਂ ਦੀ ਉਮਰ ਅਨੁਸਾਰ ਦੇਖਭਾਲ, ਸੰਤੁਲਿਤ ਪੋਸ਼ਣ ਬਾਰੇ ਜਾਗਰੂਕਤਾ ਅਤੇ ਖੇਡਾਂ ਰਾਹੀਂ ਸਿੱਖਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਪਿਆਰ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਅਤੇ ਮਾਪਿਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਸ਼੍ਰੀ ਗੋਇਲ ਨੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਾਫ਼-ਸਫ਼ਾਈ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੀ ਆਂਗਣਵਾੜੀ ਵਰਕਰਾਂ ਦਾ ਯੋਗਦਾਨ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਿਹਤ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਰੱਖਦਿਆਂ ਯੋਗ ਲਾਭਪਾਤਰੀਆਂ ਨੂੰ ਵਿਭਾਗੀ ਸੇਵਾਵਾਂ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕਰਨ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮਝਣ, ਵਿਭਾਗੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੇਂਦਰਾਂ ਦਾ ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਤੱਕ ਸਰਕਾਰੀ ਭਲਾਈ ਸੇਵਾਵਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣਾ ਉਨ੍ਹਾਂ ਦੇ ਕੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਆਪਣੇ ਪਿੰਡਾਂ ਵਿੱਚ ਬੱਚਿਆਂ ਅਤੇ ਮਾਵਾਂ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ ਅਤੇ ਲੋਕਾਂ ਦੇ ਭਰੋਸੇ ’ਤੇ ਖਰਾ ਉਤਰਨਗੀਆਂ।
RELATED ARTICLES
- Advertisment -
Google search engine
Google search engine
Google search engine

Most Popular

Recent Comments