Homeਪੰਜਾਬਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੀ ਦਾਣਾ ਮੰਡੀ ਵਿੱਚ ਝੋਨੇ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

Barinder Kumar Goyal inaugurates paddy procurement at Lehra Gaga grain market, assuring support for farmers.

ਲਹਿਰਾਗਾਗਾ, 7 ਅਕਤੂਬਰ, 2026 (ਛਤਰਪਾਲ ਸਿੰਘ) : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਸੀਜ਼ਨ ਦੌਰਾਨ ਲੋੜੀਂਦੀਆਂ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੀ ਸੁਚਾਰੂ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣਾ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖ਼ਰੀਦ ਏਜੰਸੀਆਂ, ਮੰਡੀ ਪ੍ਰਬੰਧਕਾਂ, ਆੜ੍ਹਤੀਆਂ ਅਤੇ ਟਰਾਂਸਪੋਰਟਰਾਂ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਚੁਕਾਈ ਨਾਲੋ-ਨਾਲ ਹੋਣੀ ਚਾਹੀਦੀ ਹੈ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਫ਼ਸਲ ਲੈ ਕੇ ਆਉਣ ਵਾਲੇ ਹੋਰਨਾਂ ਕਿਸਾਨਾਂ ਨੂੰ ਥਾਂ ਦੀ ਕੋਈ ਦਿੱਕਤ ਨਾ ਆਵੇ। ਸ੍ਰੀ ਗੋਇਲ ਨੇ ਮੰਡੀ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ।
ਕਿਸਾਨਾਂ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੰਡੀਆਂ ਵਿੱਚ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲੀ ਫ਼ਸਲ ਲਿਆਉਣ ਨਾਲ ਖ਼ਰੀਦ ਵਿੱਚ ਦੇਰੀ ਹੋ ਸਕਦੀ ਹੈ, ਜਦਕਿ ਸੁੱਕਾ ਝੋਨਾ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਛੇਤੀ ਮੁਕੰਮਲ ਹੁੰਦੀ ਹੈ ਅਤੇ ਕਿਸਾਨਾਂ ਦਾ ਸਮਾਂ ਵੀ ਬਚਦਾ ਹੈ। ਉਨ੍ਹਾਂ ਨੇ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਕਿਸਾਨਾਂ ਨੂੰ ਖ਼ਰੀਦ ਸੀਜ਼ਨ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਮਾਰਕੀਟ ਕਮੇਟੀ ਲਹਿਰਾ ਦੇ ਚੇਅਰਮੈਨ ਸ਼ੀਸ਼ਪਾਲ ਅਨੰਦ, ਆੜ੍ਹਤੀ ਮੇਘ ਰਾਜ, ਵਿਜੇ ਕੁਮਾਰ, ਅਜੇ ਕੁਮਾਰ ਠੋਲੀ ਅਤੇ ਓਮ ਪ੍ਰਕਾਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀ, ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments