Homeਪੰਜਾਬਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

Cabinet Minister Barinder Kumar Goyal reviews irrigation projects and directs officials to complete pending works on priority.

ਲਹਿਰਾਗਾਗਾ, 3 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਲਹਿਰਾਗਾਗਾ ਸਥਿਤ ਦਫ਼ਤਰ ਵਿਖੇ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਨਹਿਰੀ ਮੋਘਿਆਂ ਸਮੇਤ ਵੱਖ-ਵੱਖ ਸਿੰਚਾਈ ਸਹੂਲਤਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਚੱਲ ਰਹੇ ਅਤੇ ਬਕਾਇਆ ਸਿੰਚਾਈ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਹਿਰੀ ਮੋਘਿਆਂ ਨਾਲ ਸਬੰਧਤ ਮਸਲਿਆਂ ਅਤੇ ਸਿੰਚਾਈ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਸੁਚੱਜੀਆਂ ਸਿੰਚਾਈ ਸਹੂਲਤਾਂ ਬੇਹੱਦ ਮਹੱਤਵਪੂਰਨ ਹਨ ਅਤੇ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਕਿਸਾਨਾਂ ਲਈ ਵੱਡੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਖੇਤੀਬਾੜੀ ਦੇ ਕੰਮਾਂ ਵਿੱਚ ਆਉਂਦੀਆਂ ਮੁਸ਼ਕਲਾਂ ਘਟਾਉਣ ਅਤੇ ਮੌਜੂਦਾ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।
ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਜੇਕਰ ਕਿਸੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਵਿਭਾਗੀ ਪੱਧਰ ’ਤੇ ਕੋਈ ਅੜਚਣ ਆ ਰਹੀ ਹੈ ਤਾਂ ਉਸ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਪਹਿਲ ਦੇ ਆਧਾਰ ’ਤੇ ਕੀਤੀ ਜਾਵੇ। ਉਨ੍ਹਾਂ ਕੰਮਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਉਨ੍ਹਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਰਹਿਣ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਨਹਿਰੀ ਮੋਘਿਆਂ ਅਤੇ ਹੋਰ ਸਿੰਚਾਈ ਸਹੂਲਤਾਂ ਨਾਲ ਸਬੰਧਤ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਲੋੜਾਂ ਅਨੁਸਾਰ ਕੰਮ ਕਰਨ ਲਈ ਕਿਹਾ, ਤਾਂ ਜੋ ਪ੍ਰੋਜੈਕਟਾਂ ਦਾ ਲਾਭ ਕਿਸਾਨਾਂ ਤੱਕ ਪਹੁੰਚ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਹਲਕੇ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਬਕਾਇਆ ਪ੍ਰੋਜੈਕਟਾਂ ਨੂੰ ਮੁਕੰਮਲ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਲਗਾਤਾਰ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਲੋੜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾ ਸਕੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments