Home ਪੰਜਾਬ ਲੋਕ ਮਿਲਣੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਦਾ...

ਲੋਕ ਮਿਲਣੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਦਾ ਕੀਤਾ ਦੌਰਾ

Under the People's Meet campaign, Cabinet Minister Brinder Goyal listened to the problems of the people, the government Made aware about development plans and SIR campaign

0

ਸਰਕਾਰ ਦੀਆਂ ਨੀਤੀਆਂ ਗਿਣਵਾਈਆਂ

ਲਹਿਰਾਗਾਗਾ/ਮੂਨਕ, 27 ਜੂਨ (ਸ਼.ਅ.ਬਿਓਰੋ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਲੋਕ ਮਿਲਣੀ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਲਹਿਰਾਗਾਗਾ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਖਾਈ, ਖੰਡੇਬਾਦ, ਕਾਲਾ ਬੰਜਾਰਾ, ਜਲੂਰ, ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਅਤੇ ਲਹਿਰਾਗਾਗਾ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਪੇਂਡੂ ਵਿਕਾਸ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਦਾ ਖ਼ਰਚ ਘਟਾਉਣ ਲਈ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਵਾਸਤੇ ਵੱਡੇ ਪੱਧਰ ‘ਤੇ ਅੰਡਰਗਰਾਊਂਡ ਪਾਈਪਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ‘ਤੇ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.) ਦੀ ਰਕਮ ਜਾਰੀ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਏ ਹਨ।

ਮੰਤਰੀ ਗੋਇਲ ਨੇ ਵਿਸ਼ੇਸ਼ ਗਹਿਰੇ ਵੋਟਰ ਪੁਨਰੀਖਣ (ਐੱਸ.ਆਈ.ਆਰ.) ਮੁਹਿੰਮ ਸਬੰਧੀ ਲੋਕਾਂ ਨੂੰ ਆਪਣੇ ਦਸਤਾਵੇਜ਼ ਸਮੇਂ ਸਿਰ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਜੇ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਇਸ ਦੌਰਾਨ ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਦੁਬਾਰਾ ਲੋਕਾਂ ਦੇ ਸਮਰਥਨ ਨਾਲ ਸਰਕਾਰ ਬਣਾਏਗੀ। ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਲੰਟੀਅਰ ਅਤੇ ਸਥਾਨਕ ਵਸਨੀਕ ਵੀ ਮੌਜੂਦ ਰਹੇ।

Exit mobile version