Home ਪਟਿਆਲਾ ਅਪਡੇਟ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਜੇਲ੍ਹ ਓਲੰਪਿਕ 2026 ਦੇ ਸਮਾਪਤੀ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਜੇਲ੍ਹ ਓਲੰਪਿਕ 2026 ਦੇ ਸਮਾਪਤੀ ਸਮਾਰੋਹ ਵਿੱਚ ਕੀਤੀ ਸ਼ਿਰਕਤ

Dr. Ravjot Singh Attends Closing Ceremony of Punjab Jail Olympics 2026

0
ਪਟਿਆਲਾ, 29 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਦੇ ਜੇਲ੍ਹਾਂ, ਐਨਆਰਆਈ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਲਈ ਕਰਵਾਏ ਗਏ ਪੰਜਾਬ ਜੇਲ੍ਹ ਓਲੰਪਿਕਸ-2026’ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਸਮਾਪਤੀ ਕੀਤੀ। ਇਸ ਮੌਕੇ ਉਨ੍ਹਾਂ ਓਪਨ ਵੂਮੈਨ ਜੇਲ੍ਹ ਦਾ ਵੀ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੰਦੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੁੱਟਬਾਲ, ਕ੍ਰਿਕਟ ਅਤੇ ਹੋਰ ਖੇਡਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਬੰਦੀਆਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸੰਦੇਸ਼ ਹੈ ਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ, ਭਾਵੇਂ ਉਹ ਜੇਲ੍ਹਾਂ ਵਿੱਚ ਬੰਦ ਹੋਣ ਜਾਂ ਜੇਲ੍ਹਾਂ ਤੋਂ ਬਾਹਰ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਸਰਕਾਰ ਦਾ ਸੁਪਨਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਅਤੇ ਪੰਜਾਬ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਸਮੇਤ ਹਰ ਵਰਗ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਓਪਨ ਵੂਮੈਨ ਜੇਲ੍ਹ ਦੇ ਉਦਘਾਟਨ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਮਹਿਲਾਵਾਂ ਨੂੰ ਬਿਹਤਰ ਅਤੇ ਖੁੱਲ੍ਹਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਬੰਧਨ ਵਿੱਚ ਬੰਦੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਜੇਲ੍ਹ, ਸੰਸਦੀ ਮਾਮਲੇ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ, ਪ੍ਰਮੁੱਖ ਸਕੱਤਰ (ਜੇਲ੍ਹਾਂ, ਪੰਜਾਬ) ਸ਼੍ਰੀਮਤੀ ਭਾਵਨਾ ਗਰਗ, ਏ.ਡੀ.ਜੀ.ਪੀ. (ਜੇਲ੍ਹਾਂ) ਸ਼੍ਰੀ ਰਾਜੇਸ਼ ਕੁਮਾਰ ਜੈਸਵਾਲ, ਡੀ.ਆਈ.ਜੀ. (ਜੇਲ੍ਹਾਂ) ਸ਼੍ਰੀ ਸੂਬਾ ਸਿੰਘ, ਜੇਲ੍ਹ ਸੁਪਰਡੈਂਟ ਸ਼੍ਰੀ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਜੇਲ੍ਹ ਸੁਪਰਡੈਂਟ ਹਾਜ਼ਰ ਸਨ।

Exit mobile version