Homeਪੰਜਾਬਸਫਾਈ ਕਰਮਚਾਰੀਆਂ ਦੇ ਸਮਰਥਨ 'ਚ ਬੰਦ ਦਾ ਸੱਦਾ

ਸਫਾਈ ਕਰਮਚਾਰੀਆਂ ਦੇ ਸਮਰਥਨ ‘ਚ ਬੰਦ ਦਾ ਸੱਦਾ

ਚੰਡੀਗੜ੍ਹ, 30 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਅਤੇ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਅਤੇ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ।
ਜਥੇਬੰਦੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਬੰਦ ਦਾ ਸਮਰਥਨ ਕਰਨ ਅਤੇ ਆਪਣੇ ਕਾਰੋਬਾਰ ਤੇ ਹੋਰ ਗਤੀਵਿਧੀਆਂ ਕੁਝ ਸਮੇਂ ਲਈ ਬੰਦ ਰੱਖਣ। ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਸ ਸੱਦੇ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਆਗੂਆਂ ਦਾ ਦੋਸ਼ ਹੈ ਕਿ ਬਰਨਾਲਾ ਵਿੱਚ ਪ੍ਰਦਰਸ਼ਨ ਦੌਰਾਨ ਸਫਾਈ ਕਰਮਚਾਰੀਆਂ ‘ਤੇ ਬਲ ਪ੍ਰਯੋਗ ਕੀਤਾ ਗਿਆ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋਏ। ਉਨ੍ਹਾਂ ਨੇ ਘਟਨਾ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਅੰਮ੍ਰਿਤਸਰ ਅਤੇ ਹੋਰ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਵੀ ਰੋਸ ਪ੍ਰਦਰਸ਼ਨ ਕੀਤੇ ਗਏ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਈ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੇ ਵੀ ਇਸ ਅੰਦੋਲਨ ਨਾਲ ਹਮਦਰਦੀ ਜਤਾਈ ਹੈ।
ਦੂਜੇ ਪਾਸੇ, ਜਲੰਧਰ ਵਿੱਚ ਪੂਰਨ ਬੰਦ ਨਹੀਂ ਕੀਤਾ ਜਾਵੇਗਾ। ਸਥਾਨਕ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਉੱਥੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਪਰ ਆਮ ਜਨਜੀਵਨ ਪ੍ਰਭਾਵਿਤ ਨਹੀਂ ਹੋਵੇਗਾ।ਸੰਗਠਨਾਂ ਨੇ ਲੋਕਾਂ ਨੂੰ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਮਕਸਦ ਆਪਣੀ ਆਵਾਜ਼ ਲੋਕਤੰਤਰੀ ਢੰਗ ਨਾਲ ਸਰਕਾਰ ਤੱਕ ਪਹੁੰਚਾਉਣਾ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments