Homeਪਟਿਆਲਾ ਅਪਡੇਟਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਲਈ ਅਰਜ਼ੀਆਂ ਦੀ...

ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਲਈ ਅਰਜ਼ੀਆਂ ਦੀ ਮੰਗ

Applications Invited for Punjabi and Hindi Literary & Poetry Competitions

ਪਟਿਆਲਾ, 18 ਅਗਸਤ, 2026 (ਕਾਜਲ) : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਵਿਦਿਆਰਥੀਆਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਸਾਲ-2026 ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫ਼ਸਰ  ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿਦਿਆਰਥੀਆਂ ਨੂੰ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿਰਾਸਤ ਨਾਲ ਜੋੜਨਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਰੱਖੀ ਪਾਤਰਤਾ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਏਡਡ, ਪ੍ਰਾਈਵੇਟ ਸਕੂਲਾਂ ਦੇ 10+2 ਕਲਾਸ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਤੇ ਆਏ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ ਪਹਿਲਾ ਸਥਾਨ  1,000 ਰੁਪਏ, ਦੂਜਾ ਸਥਾਨ 750 ਰੁਪਏ ਅਤੇ ਤੀਜਾ ਸਥਾਨ 500 ਰੁਪਏ ਅਤੇ ਸਰਟੀਫਿਕੇਟ ਇਨਾਮ ਵਜੋਂ ਦਿੱਤੇ ਜਾਣਗੇ। ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ (ਸਟੇਟ) ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਰੇਕ ਸਕੂਲ ਹਰ ਇਕ ਵੰਨਗੀ ਵਿੱਚ ਦੋ-ਦੋ ਵਿਦਿਆਰਥੀਆਂ ਦੀਆਂ ਐਂਟਰੀਆਂ ਭੇਜ ਸਕਦਾ ਹੈ। ਐਂਟਰੀ ਫਾਰਮ ਸਕੂਲ ਮੁਖੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫ਼ਾਰਮ 31.8.2026 ਤੱਕ ਦਸਤੀ  ਰੂਪ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਭਾਸ਼ਾ ਭਵਨ, ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। 31 ਅਗਸਤ, 2026 ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫ਼ਾਰਮ ਵਿਚਾਰੇ ਨਹੀਂ ਜਾਣਗੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰ.9417583168, 7355390664 ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments