Homeਦੇਸ਼ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ, ਸ਼ਾਹਪੁਰ ਦੁਸਹਿਰਾ ਮੇਲੇ ਨੂੰ...

ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ, ਸ਼ਾਹਪੁਰ ਦੁਸਹਿਰਾ ਮੇਲੇ ਨੂੰ ਮਿਲੇਗਾ ਸੂਬਾ ਪੱਧਰੀ ਦਰਜਾ: ਮੁੱਖ ਮੰਤਰੀ ਸੁੱਖੂ

Himachal CM Sukhvinder Singh Sukhu Urges Public Participation in the Anti-Chitta Campaign and Announces State-Level Status for Shahpur Dussehra Festival.

ਸ਼ਿਮਲਾ, 20 ਅਕਤੂਬਰ (ਚੌਧਰੀ ਪ੍ਰਭਜੀਤ ਸਿੰਘ): ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਨੌਜਵਾਨਾਂ ਨੂੰ ਚਿੱਟੇ ਵਰਗੇ ਘਾਤਕ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸ਼ਿਮਲਾ ਤੋਂ ਵਰਚੁਅਲ ਤੌਰ ’ਤੇ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਵਿਖੇ ਕਰਵਾਈ ਗਈ ‘ਐਂਟੀ-ਚਿੱਟਾ ਵਾਕਾਥਨ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਕਾਰਵਾਈ ਨਾਲ ਨਹੀਂ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟਾ ਨਾ ਸਿਰਫ਼ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰਦਾ ਹੈ, ਸਗੋਂ ਪਰਿਵਾਰਾਂ ਅਤੇ ਸਮਾਜ ’ਤੇ ਵੀ ਗੰਭੀਰ ਮਾੜੇ ਪ੍ਰਭਾਵ ਪਾਉਂਦਾ ਹੈ। ਇਸ ਨਾਲ ਨੌਜਵਾਨਾਂ ਦੀ ਸਿਹਤ, ਪੜ੍ਹਾਈ ਅਤੇ ਭਵਿੱਖ ਖ਼ਤਰੇ ਵਿੱਚ ਪੈ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਬਾਰੇ ਆਪਣੇ ਸਾਥੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੇਡਾਂ, ਸਿੱਖਿਆ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।

ਸੁੱਖੂ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਲੋਕ ਨੁਮਾਇੰਦਿਆਂ ਨੂੰ ਬੱਚਿਆਂ ਤੇ ਨੌਜਵਾਨਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਚਿੱਟੇ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਤੋੜਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸ਼ਾਹਪੁਰ ਦੁਸਹਿਰਾ ਮੇਲੇ ਨੂੰ ਸੂਬਾ ਪੱਧਰੀ ਦਰਜਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਸੱਭਿਆਚਾਰਕ ਰਵਾਇਤਾਂ ਨੂੰ ਉਤਸ਼ਾਹ ਮਿਲੇਗਾ। ਸ਼ਾਹਪੁਰ ਦੇ ਦੁਸਹਿਰਾ ਮੈਦਾਨ ਵਿੱਚ ਮੌਜੂਦ ਡਿਪਟੀ ਚੀਫ਼ ਵਿਪ ਕੇਵਲ ਸਿੰਘ ਪਠਾਨੀਆ ਨੇ ਇਸ ਐਲਾਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਚਿੱਟੇ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਐਡਵੋਕੇਟ ਜਨਰਲ ਅਨੂਪ ਰਤਨ ਨੇ ਵੀ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਨੂੰ ਜ਼ਰੂਰੀ ਦੱਸਿਆ। ਵਾਕਾਥਨ ਵਿੱਚ ਸਕੂਲੀ ਵਿਦਿਆਰਥੀਆਂ, ਲੋਕ ਨੁਮਾਇੰਦਿਆਂ ਅਤੇ ਇਲਾਕਾ ਵਾਸੀਆਂ ਨੇ ਹਿੱਸਾ ਲੈ ਕੇ ਨਸ਼ਾ ਮੁਕਤ ਹਿਮਾਚਲ ਬਣਾਉਣ ਦਾ ਸੰਦੇਸ਼ ਦਿੱਤਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments