Home ਪਟਿਆਲਾ ਅਪਡੇਟ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ

Prime Minister Narendra Modi launched the Nasha Mukt Bharat and Viksit Bharat Sankalp Abhiyan, urging educational institutions and citizens to unite in the fight against drug abuse and protect the nation's youth.

0

ਪਟਿਆਲਾ, 5 ਅਗਸਤ, 2026 (ਦੀਪਕ ਦੱਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ ਸੰਕਲਪ ਅਭਿਆਨ” ਤਹਿਤ ਦੇਸ਼ ਭਰ ਵਿੱਚ ਨਸ਼ਿਆਂ ਵਿਰੁੱਧ ਜਨ ਅੰਦੋਲਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿੱਚ ਵੀ ਅਭਿਆਨ ਨਾਲ ਸੰਬੰਧਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਤਨ ਸਿੰਘ ਅਤੇ ਸਟਾਫ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਮੁੜ ਵਸੇਬੇ ਨਾਲ ਜੋੜਨਾ ਵੀ ਉਤਨਾ ਹੀ ਜ਼ਰੂਰੀ ਹੈ। ਉਨ੍ਹਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਰੋਕਥਾਮ ਲਈ ਜਾਗਰੂਕਤਾ ਅਤੇ ਖੋਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

 

Exit mobile version