ਮਾਨਸਾ ਪੁਲਿਸ ਨੇ ਜਾਂਚ ਨਾਲ ਸਬੰਧਤ ਦਸਤਾਵੇਜ਼ ਸੀਬੀਆਈ ਟੀਮ ਨੂੰ ਸੌਂਪੇ
ਮਾਨਸਾ, 21 ਅਕਤੂਬਰ, 2026 (ਸ਼ਹੀਦ-ਏ-ਆਜ਼ਮ ਬਿਊਰੋ): ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਸਮੀ ਤੌਰ ’ਤੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਸ ਸਬੰਧੀ ਸੀਬੀਆਈ ਦੀ ਟੀਮ ਬੀਤੀ ਸ਼ਾਮ ਮਾਨਸਾ ਪਹੁੰਚੀ, ਜਿੱਥੇ ਮਾਨਸਾ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਫਾਈਲਾਂ ਅਤੇ ਦਸਤਾਵੇਜ਼ ਟੀਮ ਦੇ ਹਵਾਲੇ ਕਰ ਦਿੱਤੇ ਗਏ। ਮਿਲੀ ਜਾਣਕਾਰੀ ਅਨੁਸਾਰ, ਸੀਬੀਆਈ ਦੀ ਟੀਮ ਅੱਜ 21 ਅਕਤੂਬਰ ਨੂੰ ਪਰਵਿੰਦਰ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰੇਗੀ। ਇਸ ਮੁਲਾਕਾਤ ਦੌਰਾਨ ਪਰਿਵਾਰ ਤੋਂ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੇ ਜਾਣ ਦੀ ਉਮੀਦ ਹੈ। ਸੀਬੀਆਈ ਵੱਲੋਂ ਜਾਂਚ ਦੀ ਜ਼ਿੰਮੇਵਾਰੀ ਸੰਭਾਲੇ ਜਾਣ ਨਾਲ ਇਸ ਮਾਮਲੇ ਦੀ ਅਗਲੀ ਜਾਂਚ ਕੇਂਦਰੀ ਏਜੰਸੀ ਵੱਲੋਂ ਕੀਤੀ ਜਾਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸੀਬੀਆਈ ਦੀ ਜਾਂਚ ਅਤੇ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।






