Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ, ਲੋਕਾਂ ਨੂੰ ਮਿਲ ਕੇ ਦਿੱਤੀਆਂ ਤਿਉਹਾਰ ਦੀਆਂ ਮੁਬਾਰਕਾਂ

ਮੁੱਖ ਮੰਤਰੀ ਨੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਕਰ ਕੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਦੀ ਕੀਤੀ ਕਾਮਨਾ

ਚੰਡੀਗੜ੍ਹ, 9 ਨਵੰਬਰ: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਪਰਿਵਾਰ ਨਾਲ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਲਾਡਵਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਥਾਵਾਂ ‘ਤੇ ਰੁਕ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਪਾ ਕੇ ਪਿੰਡਾਂ ਦੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਮੁੱਖ ਮੰਤਰੀ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਸੁੱਖ, ਸ਼ਾਂਤੀ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੀਪਾਵਲੀ ਦਾ ਤਿਉਹਾਰ ਹਨੇਰੇ ‘ਤੇ ਚਾਨਣ, ਬੁਰਾਈ ‘ਤੇ ਅੱਛਾਈ ਅਤੇ ਨਿਰਾਸ਼ਾ ‘ਤੇ ਆਸ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਸੀ ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਨਾਲ ਮਿਲ-ਜੁਲ ਕੇ ਰਹਿਣ ਦਾ ਸੰਦੇਸ਼ ਦਿੰਦਾ ਹੈ।

ਇਸ ਮੌਕੇ ‘ਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੇ ਨਾਲ-ਨਾਲ ਸੂਬਾ ਵਾਸੀਆਂ ਦੇ ਉੱਜਵਲ ਭਵਿੱਖ, ਸੁੱਖ-ਸਮ੍ਰਿੱਧੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments