ਪਟਿਆਲਾ , 3 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦਸਿਆ ਕਿ ਵਿੱਤੀ ਸਾਲ 2026—27 ਦੌਰਾਨ ਐਨ.ਐਫ.ਐਸ.ਐਨ.ਐਮ.—ਸੀਡ ਕੰਪੋਨੈਂਟ ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਰਾਹੀਂ ਕਣਕ ਦਾ 16600 ਕੁਇੰਟਲ ਬੀਜ ਉਪਲੱਭਧ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਦਸਿਆ ਕਿ ਹਾੜੀ ਦੇ ਸੀਜਨ ਲਈ ਕਣਕ ਦਾ ਤਸਦੀਕਸ਼ੁਧਾ ਵੱਖ—ਵੱਖ ਕਿਸਮਾਂ ਦਾ ਬੀਜ 2000/— ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉੱਪਰ ਕਿਸਾਨਾਂ ਨੂੰ ਖਰੀਦ ਸਮੇਂ ਹੀ ਘਟਾ ਕੇ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸਾਨ ਆਪਣੇ ਆਧਾਰ ਕਾਰਡ ਸਮੇਤ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰ ਵਿਚ ਪਹੁੰਚ ਕਰਨ ਅਤੇ ਰਜਿਸਟਰਡ ਮੋਬਾਇਲ ਉਪਰ ਆਏ ਓ.ਟੀ.ਪੀ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾਉਣ। ਉਹਨਾਂ ਦਸਿਆ ਕਿ ਕਿਸਾਨ ਵੀਰਾਂ ਨੂੰ ਇਹ ਸਹਾਇਤਾ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਦਿੱਤੀ ਜਾ ਰਹੀ ਹੈ। ਉਹਨਾਂ ਦਸਿਆ ਕਿ ਇਸ ਸਕੀਮ ਅਧੀਨ ਜਿਹਨਾਂ ਕਿਸਾਨਾਂ ਨੇ ਪਿਛਲੇ 2 ਸਾਲਾਂ ਦੌਰਾਨ ਕਣਕ ਦਾ ਬੀਜ ਸਬਸਿਡੀ ਉਪਰ ਲਿਆ ਹੈ ਉਹਨਾਂ ਕਿਸਾਨਾਂ ਨੂੰ ਨਹੀਂ ਵਿਚਾਰਿਆ ਜਾਵੇਗਾ। ਇਸ ਸਬੰਧੀ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।
ਖੇਤੀਬਾੜੀ ਵਿਭਾਗ ਕੋਲ ਤਸਦੀਕਸ਼ੁਧਾ ਕਣਕ ਦਾ ਬੀਜ ਸਬਸਿਡੀ ਉੱਪਰ ਉਪਲਭੱਧ : ਮੁੱਖ ਖੇਤੀਬਾੜੀ ਅਫਸਰ
The Agriculture Department is offering certified wheat seeds at subsidized rates to support farmers and promote better crop production, says the Chief Agriculture Officer.
