ਸਬਸਿਡੀ ’ਤੇ ਕਣਕ ਦਾ ਬੀਜ ਲੈਣ ਲਈ ਆਧਾਰ ਨੰਬਰ ਅਨਾਜ ਖਰੀਦ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ
ਫਤਹਿਗੜ੍ਹ ਸਾਹਿਬ, 29 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਤਸਦੀਕਸ਼ੁਦਾ ਬੀਜ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ, ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਅਤੇ ਆਈ.ਸੀ.ਏ.ਆਰ ਜਾਂ ਪੰਜਾਬ ਸਰਕਾਰ ਵੱਲੋਂ ਨੋਟੀਫਾਈ 10 ਸਾਲ ਤੱਕ ਪੁਰਾਣੀਆਂ ਪ੍ਰਮਾਣਿਤ ਕਣਕ ਦੀਆਂ ਕਿਸਮਾਂ ਤੇ ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਨਾਲ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਇਹ ਬੀਜ ਕਿਸਾਨਾਂ ਖਰੀਦ ਸਮੇਂ ਹੀ ਸਹਾਇਤਾ ਰਾਸ਼ੀ ਘਟਾ ਕੇ ਦਿੱਤਾ ਜਾ ਰਿਹਾ ਹੈ ਅਤੇ ਇੱਕ ਕਿਸਾਨ ਵੱਧ ਤੋਂ ਵੱਧ ਇੱਕ ਹੈਕਟੇਅਰ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਬਸਿਡੀ ਵਾਲਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਦਾ ਆਧਾਰ ਨੰਬਰ ਪਹਿਲਾਂ ਅਨਾਜ ਖਰੀਦ ਪੋਰਟਲ ‘ਤੇ ਰਜਿਸਟਰਡ ਹੋਣਾ ਲਾਜ਼ਮੀ ਹੈ। ਕਿਸਾਨ ਇਹ ਬੀਜ ਸਬਸਿਡੀ ਉੱਪਰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਵੀਰ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਜਾ ਕੇ ਆਪਣਾ ਆਧਾਰ ਕਾਰਡ ਅਤੇ ਆਧਾਰ ਨਾਲ ਅਟੈਚ ਮੋਬਾਈਲ ਨੰਬਰ ਦੇ ਓਟੀਪੀ ਰਾਹੀਂ ਬੀਜ ਲੈ ਸਕਦੇ ਹਨ। ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡਾਂ ਨਾਲ ਸਬੰਧਤ ਸਰਕਲ ਇੰਚਾਰਜ ਜਾਂ ਬਲਾਕ ਪੱਧਰੀ ਦਫਤਰਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਸਰਹਿੰਦ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 97818-48675, ਬਲਾਕ ਖੇੜਾ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 94630-41053, ਬਲਾਕ ਬਸੀ ਪਠਾਣਾ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 97804-49024, ਬਲਾਕ ਖਮਾਣੋਂ ਦੇ ਖੇਤੀਬਾੜੀ ਅਫ਼ਸਰ ਨਾਲ 95018-00975 ਅਤੇ ਬਲਾਕ ਅਮਲੋਹ ਦੇ ਖੇਤੀਬਾੜੀ ਅਫ਼ਸਰ ਨਾਲ 96465-78198 ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ
