Homeਪੰਜਾਬਚੇਅਰਮੈਨ ਅਸ਼ੋਕ ਕੁਮਾਰ ਲੱਖਾ ਵੱਲੋਂ ਧੂਰੀ ਦੇ ਦਸਮੇਸ਼ ਨਗਰ ਵਿਖੇ ਆਮ ਆਦਮੀ...

ਚੇਅਰਮੈਨ ਅਸ਼ੋਕ ਕੁਮਾਰ ਲੱਖਾ ਵੱਲੋਂ ਧੂਰੀ ਦੇ ਦਸਮੇਸ਼ ਨਗਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਧੂਰੀ, 27 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਧੂਰੀ ਦੇ ਦਸਮੇਸ਼ ਨਗਰ, ਵਾਰਡ ਨੰਬਰ-12 ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਮੁਫ਼ਤ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਇੱਕੋ ਛੱਤ ਹੇਠ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਇਲਾਜ ‘ਤੇ ਹੋਣ ਵਾਲੇ ਖਰਚ ਵਿੱਚ ਕਾਫ਼ੀ ਕਮੀ ਆਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਲਾਭ ਲੱਖਾਂ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਤ ਸਿਹਤ ਜਾਂਚ ਕਰਵਾ ਕੇ ਤੰਦਰੁਸਤ ਜੀਵਨ ਅਪਣਾਉਣ।
ਇਸ ਮੌਕੇ ਕੌਂਸਲਰ ਮੁਨੀਸ਼ ਕੁਮਾਰ ਰਿੰਕੂ, ਕੌਂਸਲਰ ਦਰਸ਼ਨ ਕੁਮਾਰ ਦਰਸੀ, ਕੌਂਸਲਰ ਸੰਦੀਪ ਬਾਂਸਲ, ਕੌਂਸਲਰ ਜਸਵੀਰ ਸਿੰਘ ਜੱਜ, ਐਸ.ਐਮ.ਓ. ਡਾ. ਸੰਜੀਵ ਅਰੋੜਾ, ਬਲਦੇਵ ਸਿੰਘ ਖਾਲਸਾ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਕਲੀਨਿਕ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੇ ਡਾਕਟਰਾਂ ਤੋਂ ਸਿਹਤ ਜਾਂਚ ਕਰਵਾ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ।
RELATED ARTICLES
- Advertisment -
Google search engine
Google search engine
Google search engine

Most Popular

Recent Comments