ਇਸ ਮੌਕੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਨੂੰ ਦਸਤਾਵੇਜ਼ੀ ਤੌਰ ’ਤੇ ਸੁਰੱਖਿਅਤ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਸਬੂਤ ਮਿਲਣ ਦੇ ਨਾਲ-ਨਾਲ ਜਾਇਦਾਦ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਪ੍ਰਧਾਨ ਸੁਖਵੰਤ ਸਿੰਘ, ਸਰਪੰਚ ਸਿਮਰਨਜੀਤ ਸਿੰਘ ਅਤੇ ਜਗਤਾਰ ਸਿੰਘ ਬਠੂਹਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਬਠੂਹਾ ਵਿਖੇ 107 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
Chairman Dalvir Singh Dhillon Distributes Property Cards to 107 Beneficiaries in Bathuha Village.
ਧੂਰੀ, 27 ਅਕਤੂਬਰ, 2026 (ਛਤਰਪਾਲ ਸਿੰਘ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਬਠੂਹਾ ਵਿਖੇ 107 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਤਹਿਤ ਕੁੱਲ 140 ਕਨਾਲ ਰਕਬੇ ਦੇ ਪ੍ਰਾਪਰਟੀ ਕਾਰਡ ਵੰਡੇ ਗਏ, ਜਿਸ ਨਾਲ ਪਿੰਡ ਦੇ ਵੱਡੀ ਗਿਣਤੀ ਵਸਨੀਕਾਂ ਨੂੰ ਲਾਭ ਮਿਲਿਆ ਹੈ।
