Home ਪੰਜਾਬ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ...

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Chairman Dalvir Singh Dhillon distributes property cards to 262 beneficiaries in Alal and Sultanpur villages, providing residents with official property ownership documents.

0
ਧੂਰੀ, 2 ਨਵੰਬਰ, 2026 (ਗੁਰਮੀਤ ਸਿੰਘ ਤੁੰਗ) :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੁੱਲ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਦੌਰਾਨ ਪਿੰਡ ਅਲਾਲ ਦੇ 131 ਅਤੇ ਪਿੰਡ ਸੁਲਤਾਨਪੁਰ ਦੇ 131 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਪੰਜਾਬ ਸਰਕਾਰ ਦਾ ਇੱਕ ਅਹਿਮ ਲੋਕ-ਪੱਖੀ ਉਪਰਾਲਾ ਹੈ, ਜਿਸ ਦਾ ਉਦੇਸ਼ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਹਿੱਤੂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਜਗਤਾਰ ਸਿੰਘ ਬਾਗੜੀ, ਬੂਟਾ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।

Exit mobile version