Home ਪੰਜਾਬ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਪੁੰਨਾਂਵਾਲ ਅਤੇ ਕਿਲਾ ਹਕੀਮਾਂ ਦੇ ਸਰਕਾਰੀ...

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਪੁੰਨਾਂਵਾਲ ਅਤੇ ਕਿਲਾ ਹਕੀਮਾਂ ਦੇ ਸਰਕਾਰੀ ਸਕੂਲਾਂ ‘ਚ ਕਰੀਬ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Chairman Dalvir Singh Dhillon Inaugurates Development Projects Worth ₹50 Lakh in Government Schools at Punnawal and Kila Hakiman.

0
ਧੂਰੀ, 3 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਪੁੰਨਾਂਵਾਲ ਅਤੇ ਕਿਲਾ ਹਕੀਮਾਂ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਪੁੰਨਾਂਵਾਲ ਦੇ ਸਰਕਾਰੀ ਸਕੂਲ ਵਿਖੇ ਸਕੂਲ ਆਫ਼ ਹੈਪੀਨੈੱਸ ਦੀ ਇਮਾਰਤ ਦਾ 40 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਪਿੰਡ ਕਿਲਾ ਹਕੀਮਾਂ ਦੇ ਸਰਕਾਰੀ ਸਕੂਲ ਦੀ ਇਮਾਰਤ ਦਾ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਮਿਲੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵੀ ਬਿਹਤਰ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਉੱਤਮ ਕੇਂਦਰਾਂ ਵਜੋਂ ਵਿਕਸਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ, ਪਿੰਡ ਪੁੰਨਾਂਵਾਲ ਦੇ ਸਰਪੰਚ ਗੋਬਿੰਦ ਸਿੰਘ, ਪਿੰਡ ਕਿਲਾ ਹਕੀਮਾਂ ਦੇ ਸਰਪੰਚ ਅਮਰੀਕ ਸਿੰਘ, ਸਰਪੰਚ ਗੁਰਿੰਦਰ ਸਿੰਘ, ਗੋਬਿੰਦ ਸਿੰਘ, ਜਗਸੀਰ ਸਿੰਘ ਅਤੇ ਪੱਪੀ ਪੁੰਨਾਂਵਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Exit mobile version