Home ਪੰਜਾਬ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50...

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਕੰਮ ਦੀ ਸ਼ੁਰੂਆਤ

Chairman Dalvir Singh Dhillon inaugurates the construction of a ₹50 lakh bridge over the Dhanola Drain in Balian village.

0
ਧੂਰੀ, 18 ਅਗਸਤ, 2026 (ਕਾਜਲ) :  ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਖੇਤਾਂ ਨੂੰ ਜਾਂਦੇ ਰਸਤੇ ’ਤੇ ਧਨੌਲਾ ਡਰੇਨ ਉੱਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਲਗਭਗ 40 ਫੁੱਟ ਲੰਬਾਈ ਵਾਲਾ ਇਹ ਪੁਲ ਪਿੰਡ ਵਾਸੀਆਂ ਅਤੇ ਕਿਸਾਨਾਂ ਲਈ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪੁਲਾਂ, ਡਰੇਨਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਧਨੌਲਾ ਡਰੇਨ ’ਤੇ ਬਣਨ ਵਾਲੇ ਇਸ ਪੁਲ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਆਵਾਜਾਈ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
 ਚੇਅਰਮੈਨ ਨੇ ਕਿਹਾ ਕਿ ਹਲਕਾ ਧੂਰੀ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪੜਾਅਵਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

Exit mobile version