Homeਪੰਜਾਬ'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਪਿੰਡ ਵਾਸੀਆਂ...

‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਘਨੌਰ ਖੁਰਦ ਵਿਖੇ ਲੋਕਾਂ ਨਾਲ ਰੂ-ਬ-ਰੂ ਹੋਏ; ਅਧਿਕਾਰੀਆਂ ਨੂੰ ਜਾਇਜ਼ ਮਸਲਿਆਂ ਦਾ ਸਮਾਂਬੱਧ ਹੱਲ ਕਰਨ ਦੇ ਦਿੱਤੇ ਨਿਰਦੇਸ਼

ਧੂਰੀ, 6 ਜੁਲਾਈ: (ਜਗਦੇਵ ਸਿੰਘ ਜੱਗੀ) : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਤਰਜੀਹੀ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚਾਲੇ ਸਿੱਧਾ ਸੰਵਾਦ ਕਾਇਮ ਹੋਇਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਬਣਾਉਣਾ ਹੈ।

ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਬਿਨਾਂ ਝਿਜਕ ਪ੍ਰਸ਼ਾਸਨ ਨਾਲ ਸੰਪਰਕ ਕਰਨ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ, ਸਮੂਹ ਪੰਚਾਇਤ ਘਨੌਰ ਖੁਰਦ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments