ਚੰਡੀਗੜ੍ਹ, 9 ਸਤੰਬਰ 2026 (ਜਗਜੀਤ ਸਿੰਘ) : ਚੰਡੀਗੜ੍ਹ ਦੀ ਇੱਕ ਸਥਾਨਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਸਬੰਧ ਵਿੱਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਬਿਨਾਂ ਪ੍ਰਮਾਣਿਤ ਆਧਾਰ ਦੇ ਬਿਆਨ ਜਾਰੀ ਕਰਨ ਜਾਂ ਸੋਸ਼ਲ ਮੀਡੀਆ ’ਤੇ ਪੋਸਟਾਂ ਕਰਨ ’ਤੇ ਰੋਕ ਲਗਾਈ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਜਿਹੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ ਲਈ ਅਦਾਲਤ ਨੇ 30 ਸਤੰਬਰ 2026 ਦੀ ਤਾਰੀਖ ਨਿਰਧਾਰਤ ਕੀਤੀ ਹੈ।
