Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੂੰ ਵਧਾਈ,...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੂੰ ਵਧਾਈ, ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕੁਰਬਾਨੀ ਤੇ ਸੰਦੇਸ਼ ਨੂੰ ਕੀਤਾ ਯਾਦ

Punjab CM Bhagwant Mann extends Bandi Chhor Divas greetings to devotees worldwide, remembering Guru Hargobind Sahib Ji's message of freedom, justice and humanity.

0

ਚੰਡੀਗੜ੍ਹ, 8 ਨਵੰਬਰ, 2026 (ਛੱਤਰਪਾਲ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਤਿਉਹਾਰ ਬੰਦੀ ਛੋੜ ਦਿਵਸ ਦੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਇਤਿਹਾਸਕ ਦਿਹਾੜੇ ਦੀ ਮਹੱਤਤਾ ਨੂੰ ਯਾਦ ਕਰਦਿਆਂ ਲੋਕਾਂ ਨੂੰ ਨਿਆਂ, ਸੱਚਾਈ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟੇ ਰਹਿਣ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਦੂਜਿਆਂ ਦੀ ਆਜ਼ਾਦੀ ਤੇ ਅਧਿਕਾਰਾਂ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਹਾਨ ਇਤਿਹਾਸਕ ਕਾਰਜ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਤੋਂ ਆਪਣੇ ਨਾਲ 52 ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਇਹ ਮਹਾਨ ਉਪਰਾਲਾ ਮਨੁੱਖਤਾ, ਬਰਾਬਰੀ ਅਤੇ ਦੂਜਿਆਂ ਦੀ ਆਜ਼ਾਦੀ ਲਈ ਖੜ੍ਹੇ ਹੋਣ ਦੀ ਅਦੁੱਤੀ ਮਿਸਾਲ ਹੈ। ਬੰਦੀ ਛੋੜ ਦਿਵਸ ਸਿਰਫ਼ ਖੁਸ਼ੀਆਂ ਮਨਾਉਣ ਦਾ ਮੌਕਾ ਹੀ ਨਹੀਂ, ਸਗੋਂ ਸਾਨੂੰ ਸੱਚ, ਇਨਸਾਫ਼ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਵੀ ਦਿੰਦਾ ਹੈ। ਮੁੱਖ ਮੰਤਰੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ।

 

Exit mobile version