ਚੰਡੀਗੜ੍ਹ/ਬਠਿੰਡਾ, 7 ਸਤੰਬਰ 2026 (ਕਾਜਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ ’ਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨਗੇ। ‘ਲੋਕ ਮਿਲਣੀ’ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕ ਮੁੱਖ ਮੰਤਰੀ ਸਾਹਮਣੇ ਆਪਣੀਆਂ ਮੁਸ਼ਕਲਾਂ ਰੱਖ ਸਕਣਗੇ। ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਅਤੇ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਲਈ ਕਰਵਾਈ ਜਾ ਰਹੀ ਇਸ ਲੋਕ ਮਿਲਣੀ ਨੂੰ ਲੈ ਕੇ ਮਹਿਰਾਜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਉਤਸ਼ਾਹ ਹੈ।
