Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ, ਯੱਗ ਵਿੱਚ ਦਿੱਤੀ ਆਹੂਤੀ

Haryana CM Nayab Singh Saini attended the concluding ceremony of Shri Ram Katha, listened to the discourse and offered oblations in the Yajna.

ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾਫਰਜ਼ ਨਿਭਾਉਣਤਿਆਗ ਅਤੇ ਦ੍ਰਿੜ੍ਹ ਆਚਰਣ ਦਾ ਅਨੋਖਾ ਆਦਰਸ਼ – ਮੁੱਖ ਮੰਤਰੀ

ਚੰਡੀਗੜ੍ਹ, 15 ਸਤੰਬਰ, 2026 (ਸੰਜੀਵ ਸ਼ਰਮਾ)  : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਦੀ ਦੇਰ ਰਾਤ ਨੂੰ ਸ੍ਰੀ ਰਾਮ ਭਵਨਖਰੜ ਵਿਖੇ ਆਯੋਜਿਤ ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਸ਼ਾਮਲ ਹੋ ਕੇ ਪ੍ਰਭੂ ਸ੍ਰੀ ਰਾਮ ਜੀ ਦੀ ਦਿਵਯ ਕਥਾ ਦਾ ਸਰਵਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਯੱਗ ਵਿੱਚ ਆਹੂਤੀ ਭੇਟ ਕਰਕੇ ਸੂਬਾ ਵਾਸੀਆਂ ਦੀ ਸੁੱਖ-ਸਮਰੱਧੀਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸ੍ਰੀ ਰਾਮ ਭਵਨ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਜੀ ਦਾ ਦਿਵਯ ਕਿਰਦਾਰ ਮਨੁੱਖੀ ਕਦਰਾਂ-ਕੀਮਤਾਂਮਰਿਆਦਾ ਪਾਲਣਫਰਜ਼ ਨਿਭਾਉਣਤਿਆਗ ਅਤੇ ਦ੍ਰਿੜ੍ਹ ਆਚਰਣ ਦਾ ਅਨੋਖਾ ਆਦਰਸ਼ ਹੈ। ਉਨ੍ਹਾਂ ਦਾ ਪੂਰਾ ਜੀਵਨ ਸਾਨੂੰ ਸੱਚ ਅਤੇ ਧਰਮ ਦੇ ਰਸਤੇ ਉੱਤੇ ਅਡੋਲ ਰਹਿੰਦਿਆਂ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਨੇ ਆਪਣੇ ਜੀਵਨ ਅਤੇ ਆਚਰਣ ਨਾਲ ਸਮਾਜ ਦੇ ਸਾਹਮਣੇ ਅਜਿਹੇ ਆਦਰਸ਼ ਕਾਇਮ ਕੀਤੇਜੋ ਸਦਾ ਮਾਨਵਤਾ ਦੀ ਅਗਵਾਈ ਕਰਦੇ ਰਹਿਣਗੇ। ਉਨ੍ਹਾਂ ਨੇ ਹਰ ਹਾਲਾਤ ਵਿੱਚ ਮਰਿਆਦਾਸੱਚਧੀਰਜ ਅਤੇ ਧਰਮ ਦਾ ਪਾਲਣ ਕੀਤਾ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਇਨਸਾਨ ਨੂੰ ਔਖੇ ਤੋਂ ਔਖੇ ਹਾਲਾਤ ਵਿੱਚ ਵੀ ਆਪਣੇ ਅਸੂਲਾਂ ਅਤੇ ਫਰਜ਼ਾਂ ਤੋਂ ਨਹੀਂ ਡੋਲਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਮ ਕਥਾ ਸਿਰਫ ਪ੍ਰਭੂ ਸ੍ਰੀ ਰਾਮ ਦੇ ਜੀਵਨ ਪ੍ਰਸੰਗਾਂ ਦਾ ਵਰਣਨ ਨਹੀਂਸਗੋਂ ਭਾਰਤੀ ਸੱਭਿਆਚਾਰਸੰਸਕਾਰਾਂ ਅਤੇ ਜੀਵਨ ਕਦਰਾਂ-ਕੀਮਤਾਂ ਦਾ ਸੁਨੇਹਾ ਵੀ ਹੈ। ਸ੍ਰੀ ਰਾਮ ਕਥਾ ਦੇ ਸਰਵਣ ਨਾਲ ਸਾਨੂੰ ਆਪਣੇ ਜੀਵਨ ਵਿੱਚ ਸੇਵਾਸਦਭਾਵਨਾਦਯਾਸੰਜਮ ਅਤੇ ਫਰਜ਼ਪਰਾਇਣਤਾ ਵਰਗੇ ਗੁਣਾਂ ਨੂੰ ਅਪਣਾਉਣ ਦੀ ਪ੍ਰੇਰਨਾ ਮਿਲਦੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਦੇ ਆਦਰਸ਼ ਅੱਜ ਵੀ ਓਨੇ ਹੀ ਢੁਕਵੇਂ ਹਨ ਅਤੇ ਸਮਾਜ ਨੂੰ ਏਕਤਾਭਾਈਚਾਰੇ ਅਤੇ ਆਪਸੀ ਸਤਿਕਾਰ ਦੇ ਸੂਤਰ ਵਿੱਚ ਬੰਨ੍ਹਣ ਦਾ ਰਸਤਾ ਦਿਖਾਉਂਦੇ ਹਨ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਅਤੇ ਦੇਸ਼ ਦੇ ਭਲੇ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਰਾਮ ਭਵਨ ਵਿੱਚ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਉੱਥੇ ਪ੍ਰਦਰਸ਼ਿਤ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਸ੍ਰੀ ਰਾਮ ਕਥਾ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਪੰਚਕੂਲਾ ਦੇ ਮੇਅਰ ਸ੍ਰੀ ਸ਼ਿਆਮ ਲਾਲ ਬੰਸਲ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments