Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਅਤੇ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਅਤੇ ਫਾਰਮੇਸੀ ਦੇ ਪੇਪਰ ਲੀਕ ਮਾਮਲੇ ਵਿੱਚ ਸਰਕਾਰ ਨੂੰ ਘੇਰਿਆ

0
ਪੰਜਾਬ ਦੇ ਫਗਵਾੜਾ ਵਿੱਚ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦਾ ਕੀਤਾ ਲੋਕਾਰਪਣ

ਹਰਿਆਣਾ, 26 ਜੁਲਾਈ (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਆਪ‘ ਪਾਰਟੀ ਦੀ ਸਰਕਾਰ ਤੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਵਿੱਚ ਭਾਰੀ ਗੜਬੜੀ ਹੋਈ ਹੈਪਾਸ ਹੋਏ ਨੌਜਵਾਨਾਂ ਦੇ ਨਾਮ ਅਜੀਬੋ-ਗ਼ਰੀਬ ਹਨ। ਇਸ ਦੇ ਨਾਲ ਹੀ ਹੋਰ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਇੰਨਾ ਹੀ ਨਹੀਂਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਫਾਰਮੇਸੀ ਦਾ ਪੇਪਰ ਵੀ ਲੀਕ ਹੋਇਆ ਹੈ ਜੋ ਕਿ ਆਪ‘ ਪਾਰਟੀ ਦੀ ਸਰਕਾਰ ਦਾ ਪ੍ਰਤਿਭਾਵਾਨ ਨੌਜਵਾਨਾਂ ਨਾਲ ਧੋਖਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਫਗਵਾੜਾ ਵਿੱਚ ਆਯੋਜਿਤ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦੇ ਲੋਕਾਰਪਣ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾਰਾਜ ਸਭਾ ਮੈਂਬਰ ਸ੍ਰੀ ਅਸ਼ੋਕ ਮਿੱਤਲਸੰਤ ਗੁਰਚਰਨ ਸਿੰਘ ਪਾਂਡਵਾ ਤੋਂ ਇਲਾਵਾ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਦੇ ਆਯੋਜਕ “ਸਾਂਪਲਾ ਫਾਊਂਡੇਸ਼ਨ” ਅਤੇ “ਨਵਿਆ ਹੈਲਪਿੰਗ ਹੈਂਡਸ” ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੇਵਾ ਨੂੰ ਆਪਣਾ ਮਿਸ਼ਨ ਬਣਾਇਆ ਹੈ। ਸਮਾਜ ਵਿੱਚ ਅਜਿਹੀਆਂ ਅਦਾਰਿਆਂ ਦੀ ਗਿਣਤੀ ਜਿੰਨੀ ਵਧੇਗੀਸਾਡਾ ਦੇਸ਼ ਓਨਾ ਹੀ ਮਜ਼ਬੂਤ ਬਣੇਗਾ। ਉਨ੍ਹਾਂ ਮਾਸੂਮ ਬੇਟੀ ਨਵਿਆ ਨੂੰ ਸਮੇਂ ਤੋਂ ਪਹਿਲਾਂ ਖੋਹ ਦੇਣ ਦੀ ਡੂੰਘੀ ਪੀੜ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਵੱਲੋਂ ਉਸਦੀ ਯਾਦ ਵਿੱਚ ਕੀਤੀ ਜਾ ਰਹੀ ਸੇਵਾ ਦੀ ਵਿਰਾਟ ਸਾਧਨਾ ਨੂੰ ਨਮਨ ਕੀਤਾ।

ਉਨ੍ਹਾਂ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦੀ ਕੋਈ ਫ਼ੈਕਟਰੀ ਨਹੀਂ ਹੁੰਦੀ। ਇਸਨੂੰ ਕਿਸੇ ਮਸ਼ੀਨ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ। ਵਿਗਿਆਨ ਨੇ ਬਹੁਤ ਤਰੱਕੀ ਕੀਤੀ ਹੈਪਰ ਖ਼ੂਨ ਦਾ ਨਿਰਮਾਣ ਸਿਰਫ਼ ਮਨੁੱਖੀ ਸਰੀਰ ਵਿੱਚ ਹੁੰਦਾ ਹੈ। ਲੋੜਵੰਦ ਤੱਕ ਇਹ ਤਾਂਹੀ ਪਹੁੰਚਦਾ ਹੈਜਦੋਂ ਕੋਈ ਖ਼ੂਨਦਾਨ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ। ਸੇਵਾ ਅਤੇ ਕੁਰਬਾਨੀ ਦੀ ਧਰਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਤਿਆਗਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬਲਿਦਾਨ ਸਾਨੂੰ ਸਿਖਾਉਂਦਾ ਹੈ ਕਿ ਜੀਵਨ ਦੀ ਮਹਾਨਤਾ ਉਸਦੇ ਉਦੇਸ਼ ਵਿੱਚ ਹੁੰਦੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਾਰਗਿਲ ਵਿਜੇ ਦਿਵਸ‘ ‘ਤੇ ਉਨ੍ਹਾਂ ਵੀਰ ਸੈਨਿਕਾਂ ਨੂੰ ਵੀ ਸ਼ਰਧਾਪੂਰਵਕ ਨਮਨ ਕੀਤਾਜਿਨ੍ਹਾਂ ਨੇ ਭਾਰਤ ਮਾਂ ਦੀ ਰੱਖਿਆ ਕਰਦਿਆਂ ਆਪਣੇ ਜੀਵਨ ਦਾ ਸਰਵਉੱਚ ਬਲਿਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾਂ ਨੇ ਆਪਣਾ ਖ਼ੂਨ ਦੇ ਕੇ ਰਾਸ਼ਟਰ ਦੀਆਂ ਸਰਹੱਦਾਂ ਦੀ ਰੱਖਿਆ ਕੀਤੀ ਅਤੇ ਅੱਜ ਸਾਡੇ ਖ਼ੂਨਦਾਨੀ ਆਪਣਾ ਖ਼ੂਨ ਦੇ ਕੇ ਮਨੁੱਖੀ ਜੀਵਨ ਦੀ ਰੱਖਿਆ ਕਰਨ ਦਾ ਸੰਕਲਪ ਲੈ ਰਹੇ ਹਨ। ਇੱਕ ਪਾਸੇ ਰਾਸ਼ਟਰ ਰੱਖਿਆ ਦਾ ਅਦੁੱਤੀ ਸਾਹਸ ਹੈਦੂਜੇ ਪਾਸੇ ਜੀਵਨ ਰੱਖਿਆ ਦੀ ਅਨੁਪਮ ਕਰੁਣਾ ਹੈ। ਦੋਵਾਂ ਦੇ ਮੂਲ ਵਿੱਚ ਤਿਆਗ ਹੈਕਰਤੱਵ ਹੈ ਅਤੇ ਆਪਣੇ ਤੋਂ ਪਹਿਲਾਂ ਦੂਜਿਆਂ ਨੂੰ ਰੱਖਣ ਦੀ ਮਹਾਨ ਭਾਵਨਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਮੈਰਾਥਨ ਅਤੇ ਹੋਰ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈਕਿਉਂਕਿ ਜੇਕਰ ਇੱਕ ਨੌਜਵਾਨ ਨਸ਼ਾ ਕਰਦਾ ਹੈ ਤਾਂ ਉਸਦੇ ਪਰਿਵਾਰ ਤੇ ਮਾੜਾ ਅਸਰ ਪੈਂਦਾ ਹੈ ਅਤੇ ਉਹ ਗ਼ਰੀਬੀ ਦੇ ਦਲਦਲ ਵਿੱਚ ਧੱਸਦਾ ਜਾਂਦਾ ਹੈ। ਉਨ੍ਹਾਂ ਸਰਕਾਰ ਵੱਲੋਂ ਹਰਿਆਣਾ ਵਿੱਚ ਚਲਾਈਆਂ ਗਈਆਂ ਯੋਜਨਾਵਾਂ ਦਾ ਵਰਨਣ ਕਰਦਿਆਂ ਕਿਹਾ ਕਿ ਇੱਕ ਲੱਖ ਅੱਸੀ ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਹਿਜ਼ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈਲਾਡੋ ਲੱਛਮੀ ਯੋਜਨਾ ਤਹਿਤ ਯੋਗ ਮਹਿਲਾ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ 24 ਫ਼ਸਲਾਂ ਨੂੰ ਐਮ.ਐਸ.ਪੀ. ਤੇ ਖ਼ਰੀਦਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਬਿਨਾਂ ਪਰਚੀ-ਖਰਚੀ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਦੋ ਦਿਨ ਪਹਿਲਾਂ ਜਿਹੜਾ ਜੇ.ਬੀ.ਟੀ. ਅਧਿਆਪਕਾਂ ਦਾ ਪ੍ਰੀਖਿਆ ਨਤੀਜਾ ਆਇਆ ਹੈਉਸ ਵਿੱਚ 1500 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਤੇ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਾਰੇ ਵਰਗ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।

Exit mobile version