Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਦੇ ਪਿੰਡਾਰਸੀ ਹਾਦਸੇ ’ਤੇ ਪ੍ਰਗਟਾਇਆ ਡੂੰਘਾ ਦੁੱਖ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਦੇ ਪਿੰਡਾਰਸੀ ਹਾਦਸੇ ’ਤੇ ਪ੍ਰਗਟਾਇਆ ਡੂੰਘਾ ਦੁੱਖ

CM Nayab Singh Saini Expresses Grief Over Tragic Pindarsi Accident in Kurukshetra

0

ਚੰਡੀਗੜ੍ਹ, 25 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡਾਰਸੀ ਵਿੱਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕਤਾ ਹੈ ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਦਿਹਾਂਤ ’ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨਾਲ ਉਹ ਬਹੁਤ ਦੁੱਖੀ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰਾਂ ਨੂੰ ਸ ਅਸਹਿਣਯੋਗ ਪੀੜਾ ਨੂੰ ਸਹਿਣ ਦੀ ਸ਼ਕਤੀ ਬਖ਼ਸ਼ਣ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

Exit mobile version