Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 138ਵੇਂ ਐਡੀਸ਼ਨ ਨੂੰ ਸੁਣਿਆ

Chief Minister Nayab Singh Saini listens to the 138th episode of Prime Minister Narendra Modi’s ‘Mann Ki Baat’ in Gurugram.

0

ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ

ਚੰਡੀਗੜ੍ਹ, 27 ਸਤੰਬਰ, 2026 (ਸੰਜੀਵ ਸ਼ਰਮਾ):  ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ 138ਵੇਂ ਐਡੀਸ਼ਨ ਨੂੰ ਸੁਣਿਆ। ਇਸ ਮੌਕੇ ‘ਤੇ ਸੇਵਾ ਸੰਕਲਪ ਅਭਿਆਨ ਤਹਿਤ ਮੁੱਖ ਮੰਤਰੀ ਨੇ ਖੇਡਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸਮਾਗਮ ਵਾਲੀ ਥਾਂ ‘ਤੇ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੰਦਿਆਂ ਪੌਦੇ ਵੀ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਯੁੱਗ ਬਾਕਸਰ ਨੂੰ ਅੰਤਰਰਾਸ਼ਟਰੀ ਪੱਧਰ ‘ਤੇ 2 ਸੋਨ ਤਗਮੇ ਅਤੇ ਥਾਈਲੈਂਡ ਵਿੱਚ ਏਸ਼ੀਅਨ ਗੋਲਡ ਮੈਡਲ ਜਿੱਤਣ, ਨਿਕਿਤਾ ਸਹਿਰਾਵਤ ਨੂੰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਨ ਅਤੇ ਸੁਬੋਧ ਭੱਟ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ 3 ਸੋਨ ਅਤੇ 2 ਬ੍ਰਾਂਜ ਤਗਮੇ ਜਿੱਤਣ ਦੀ ਪ੍ਰਾਪਤੀ ਲਈ ਸਨਮਾਨਿਤ ਕੀਤਾ। ਨਿਸ਼ਾਂਤ ਦਾਈਮਾ ਨੂੰ ਰਾਸ਼ਟਰੀ ਪੱਧਰ ਦੀਆਂ ਕੁਸ਼ਤੀ ਮੁਕਾਬਿਲਆਂ ਵਿੱਚ 1 ਸੋਨ ਅਤੇ 2 ਚਾਂਦੀ ਦੇ ਤਗਮੇ, ਸਚਿਨ ਨੂੰ ਰਾਸ਼ਟਰੀ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਬ੍ਰਾਂਜ ਤਗਮਾ ਅਤੇ ਪ੍ਰਿਆ ਯਾਦਵ ਨੂੰ ਅੰਤਰਰਾਸ਼ਟਰੀ ਪੱਧਰ ‘ਤੇ 2 ਸੋਨ, 2 ਚਾਂਦੀ ਅਤੇ 4 ਬ੍ਰਾਂਜ ਤਗਮੇ ਹਾਸਲ ਕਰਨ ਦੀ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਉੱਥੇ ਹੀ ਸ੍ਰਿਸ਼ਟੀ ਨੇ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਰ ਵਾਰ ਮੈਡਲ ਜਿੱਤ ਕੇ ਅਤੇ ਵਿਵੇਕ ਭਾਰਦਵਾਜ ਨੇ ਤੁਰਕੀ ਦੇ ਇਸਤਾਂਬੁਲ ਵਿੱਚ ਗਲੋਬਲ ਗ੍ਰੈਪਲਿੰਗ ਸੀਰੀਜ਼ ਰੈਸਲਿੰਗ ਵਿੱਚ ਬ੍ਰਾਂਜ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰੋਗਰਾਮ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ, ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ, ਹਰਿਆਣਾ ਵਿਦੇਸ਼ ਸਹਿਯੋਗ ਵਿਭਾਗ ਵਿੱਚ ਮੁੱਖ ਮੰਤਰੀ ਦੇ ਸਲਾਹਕਾਰ ਪਵਨ ਚੌਧਰੀ, ਗੁਰੂਗ੍ਰਾਮ ਦੀ ਮੇਅਰ ਰਾਜਰਾਣੀ ਮਲਹੋਤਰਾ, ਸਾਬਕਾ ਮੰਤਰੀ ਜੇ.ਪੀ. ਦਲਾਲ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਰਹੇ।

Exit mobile version