Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ SING FORUM ਵਿੱਚ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

CM Nayab Singh Saini meets company representatives at the SING Forum to discuss investment and industrial growth in Haryana.

ਡਾਟਾ ਸੈਂਟਰ, ਰੱਖਿਆ ਖੇਤਰ, ਬੁਨਿਆਦੀ ਢਾਂਚੇ ਅਤੇ ਹਾਊਸਿੰਗ ਪ੍ਰੋਜੈਕਟਾਂ ‘ਤੇ ਹੋਈ ਵਿਸਤ੍ਰਿਤ ਚਰਚਾ

ਮੁੱਖ ਮੰਤਰੀ ਨੇ ਉੱਦਮੀਆਂ ਨੂੰ ਹਰਿਆਣਾ ਵਿੱਚ ਨਿਵੇਸ਼ ਲਈ ਕੀਤਾ ਸੱਦਾ, ਹਰ ਕਦਮ ‘ਤੇ ਸਹਿਯੋਗ ਦਾ ਭਰੋਸਾ ਦਿੱਤਾ

ਚੰਡੀਗੜ੍ਹ, 5 ਅਕਤੂਬਰ, 2026 (ਸੰਜੀਵ ਸ਼ਰਮਾ) :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੰਘਾਪੁਰ ਵਿੱਚ ‘SING FORUM’ ਦੇ ਮੰਚ ‘ਤੇ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ਬਾਰੇ ਵਿਸਤ੍ਰਿਤ ਚਰਚਾ ਕੀਤੀ। ਇਸ ਮੀਟਿੰਗ ਵਿੱਚ ਸੂਬੇ ਵਿੱਚ ਡਾਟਾ ਸੈਂਟਰ ਸਥਾਪਤ ਕਰਨ, ਹਿਸਾਰ ਦੇ ਆਸ-ਪਾਸ ਰੱਖਿਆ ਖੇਤਰ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀ ਤਕਨੀਕ ਅਪਣਾਉਣ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਮੌਜੂਦ ਉੱਦਮੀਆਂ ਨੂੰ ਹਰਿਆਣਾ ਆਉਣ ਅਤੇ ਇੱਥੇ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਿਵੇਸ਼ਕਾਂ ਦੇ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਏਗੀ।

ਮੀਟਿੰਗ ਵਿੱਚ ਪਾਣੀਪਤ ‘ਚ ਹਾਊਸਿੰਗ ਖੇਤਰ ਦੇ ਵਿਕਾਸ ਸਬੰਧੀ ਵਿਸ਼ਿਆਂ ‘ਤੇ ਵੀ ਡੂੰਘਾ ਮੰਥਨ ਹੋਇਆ। ਇਸੇ ਲੜੀ ਤਹਿਤ ਗੁਰੂਗ੍ਰਾਮ ਵਿੱਚ ਸਸਤੀਆਂ ਦਰਾਂ ‘ਤੇ ਰਿਹਾਇਸ਼ੀ ਖੇਤਰ ਵਿਕਸਤ ਕਰਨ ਅਤੇ ‘ਹਾਊਸਿੰਗ ਫਾਰ ਰੈਂਟਲ’ ਨੀਤੀ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਹੋਈ। ਇਨ੍ਹਾਂ ਚਰਚਾਵਾਂ ਵਿੱਚ ਸੂਬੇ ਵਿੱਚ ਰਿਹਾਇਸ਼ੀ ਵਿਵਸਥਾ ਨੂੰ ਹੋਰ ਸੁਲਭ ਬਣਾਉਣ ਅਤੇ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅੱਗੇ ਵਧਣ ‘ਤੇ ਵੀ ਵਿਚਾਰ ਕੀਤਾ ਗਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਚੱਲ ਰਹੇ ‘ਮੇਕ ਇਨ ਇੰਡੀਆ’ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣਾ ਹੋਵੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਹਰਿਆਣਾ ‘ਮੇਕ ਇਨ ਇੰਡੀਆ’ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਰਾਜ ਨੂੰ ਉਦਯੋਗਿਕ ਅਤੇ ਤਕਨੀਕੀ ਵਿਕਾਸ ਦਾ ਪ੍ਰਮੁੱਖ ਕੇਂਦਰ ਬਣਾਉਣ ਲਈ ਯਤਨ ਜਾਰੀ ਰਹਿਣਗੇ।

ਇਸ ਮੁਲਾਕਾਤ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਦੇ ਸਕਾਰਾਤਮਕ ਰੁਖ਼ ਅਤੇ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਬੈਠਕ ਦੌਰਾਨ ਸੂਬੇ ਵਿੱਚ ਨਿਵੇਸ਼ ਲਈ ਅਨੁਕੂਲ ਮਾਹੌਲ ਤਿਆਰ ਕਰਨ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਤਕਨੀਕਾਂ ਨੂੰ ਹੁਲਾਰਾ ਦੇਣ ‘ਤੇ ਸਾਰੇ ਧਿਰਾਂ ਸਹਿਮਤ ਨਜ਼ਰ ਆਈਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੁਹਰਾਇਆ ਕਿ ਹਰਿਆਣਾ ਸਰਕਾਰ ਉੱਦਮੀਆਂ ਨਾਲ ਮਿਲ ਕੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਪ੍ਰੋਜੈਕਟਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ ਸਹਿਯੋਗ ਲਗਾਤਾਰ ਉਪਲਬਧ ਰਹੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments