Home ਹਰਿਆਣਾ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਤਮਾ ਜੋਤੀਬਾ...

ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਤਮਾ ਜੋਤੀਬਾ ਫੂਲੇ ਦੀ ਬਰਸੀ ਮੌਕੇ ਭੇਟ ਕੀਤੀ ਸ਼ਰਧਾਂਜਲੀ

Haryana Chief Minister Nayab Singh Saini paid floral tributes to social reformer Mahatma Jyotiba Phule on his death anniversary at Sant Kabir Kutir.

0

ਮਹਾਤਮਾ ਜੋਤੀਬਾ ਫੂਲੇ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ, ਸਿੱਖਿਆ ਦੇ ਪ੍ਰਸਾਰ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਸਮਰਪਿਤ ਕੀਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 28 ਨਵੰਬਰ, 2026 (ਸੰਜੀਵ ਸ਼ਰਮਾ ) :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤੀਬਾ ਫੂਲੇ ਦੀ ਬਰਸੀ ਮੌਕੇ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਜੋਤੀਬਾ ਫੂਲੇ ਨੇ ਆਪਣਾ ਸਮੁੱਚਾ ਜੀਵਨ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ, ਸਿੱਖਿਆ ਦੇ ਪ੍ਰਸਾਰ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਮਹਿਲਾ ਸਿੱਖਿਆ ਅਤੇ ਸਮਾਜਿਕ ਸਮਾਨਤਾ ਦੇ ਖੇਤਰ ਵਿੱਚ ਬੇਮਿਸਾਲ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਮਹਾਤਮਾ ਜੋਤੀਬਾ ਫੂਲੇ ਦੇ ਵਿਚਾਰ ਅਤੇ ਸਮਾਜ ਸੁਧਾਰ ਲਈ ਕੀਤੇ ਗਏ ਉਨ੍ਹਾਂ ਦੇ ਯਤਨ ਸਦਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

Exit mobile version