Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕੀਤਾ ਨਮਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕੀਤਾ ਨਮਨ

Haryana CM Nayab Singh Saini Pays Tribute to Bhagwan Vishwakarma on Vishwakarma Day

0

ਸੰਤ ਕਬੀਰ ਕੁਟੀਰ ਵਿਖੇ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕਰਕੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ

ਚੰਡੀਗੜ੍ਹ, 10 ਨਵੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੰਤ ਕਬੀਰ ਕੁਟੀਰ ਵਿਖੇ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਅਤੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦੇ ਪਹਿਲੇ ਸ਼ਿਲਪਕਾਰ ਅਤੇ ਨਿਰਮਾਣ ਤੇ ਸਿਰਜਣਾ ਦੇ ਦੇਵਤਾ ਵਜੋਂ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਮਿਹਨਤ, ਹੁਨਰ, ਰਚਨਾਤਮਕਤਾ ਅਤੇ ਸਮਰਪਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਾਮਨਾ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਕਿਰਪਾ ਨਾਲ ਸਾਰਿਆਂ ਦੇ ਜੀਵਨ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇ ਅਤੇ ਸੂਬਾ ਨਿਰੰਤਰ ਵਿਕਾਸ ਦੇ ਰਾਹ ‘ਤੇ ਅੱਗੇ ਵਧਦਾ ਰਹੇ। ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਦੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Exit mobile version