Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗੌਲੀ ਜੱਟਾਂ ਪਹੁੰਚ ਕੇ ਸਵ. ਬਾਲਕ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗੌਲੀ ਜੱਟਾਂ ਪਹੁੰਚ ਕੇ ਸਵ. ਬਾਲਕ ਰਾਮ ਸੈਣੀ ਦੇ ਦੇਹਾਂਤ ‘ਤੇ ਪ੍ਰਗਟਾਇਆ ਸ਼ੋਕ

CM Nayab Singh Saini Pays Tribute to Late Balak Ram Saini

0

ਚੰਡੀਗੜ੍ਹ,  8 ਅਕਤੂਬਰ, 2026 (ਸੰਜੀਵ ਸ਼ਰਮਾ) :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਆਪਣੇ ਪਿੰਡ ਮੰਗੌਲੀ ਜੱਟਾਂ ਵਿਖੇ ਸ਼ੋਕ ਪ੍ਰਗਟ ਕਰਨ ਲਈ ਪਹੁੰਚੇ। ਮੁੱਖ ਮੰਤਰੀ ਨੇ ਪਿੰਡ ਮੰਗੌਲੀ ਜੱਟਾਂ ਦੇ ਰਹਿਣ ਵਾਲੇ ਬਾਲਕ ਰਾਮ ਸੈਣੀ (ਉਮਰ 75 ਸਾਲ) ਦੇ ਦੇਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਡੂੰਘੀ ਹਮਦਰਦੀ ਪ੍ਰਗਟਾਈ। ਬੀਤੀ 26 ਸਤੰਬਰ 2026 ਨੂੰ ਬਾਲਕ ਰਾਮ ਸੈਣੀ ਦਾ ਦੇਹਾਂਤ ਹੋ ਗਿਆ ਸੀ। ਸਵ. ਬਾਲਕ ਰਾਮ ਸੈਣੀ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਸਨ ਅਤੇ ਰਿਸ਼ਤੇ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਚਾਚਾ ਲੱਗਦੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਸੋਗ ਵਿੱਚ ਡੁੱਬੇ ਪਰਿਵਾਰ ਨੂੰ ਦਿਲਾਸਾ ਦਿੱਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।

Exit mobile version