Home ਹਰਿਆਣਾ ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ’ਤੇ ਮੁੱਖ ਮੰਤਰੀ ਨੇ ਸ਼ਹੀਦ ਰਾਓ ਤੁਲਾਰਾਮ...

ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ’ਤੇ ਮੁੱਖ ਮੰਤਰੀ ਨੇ ਸ਼ਹੀਦ ਰਾਓ ਤੁਲਾਰਾਮ ਨੂੰ ਭੇਟ ਕੀਤੀ ਸ਼ਰਧਾਂਜਲੀ

Haryana CM Nayab Singh Saini pays tribute to freedom fighter Rao Tula Ram on his martyrdom day, recalling his role in the 1857 uprising.

0

ਚੰਡੀਗੜ੍ਹ, 23 ਸਤੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ 1857 ਦੇ ਪਹਿਲੇ ਆਜ਼ਾਦੀ ਸੰਗਰਾਮ ਦੇ ਮਹਾਨਾਇਕ ਅਤੇ ਅਮਰ ਸ਼ਹੀਦ ਰਾਓ ਤੁਲਾਰਾਮ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕਰਦਿਆਂ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰਾਓ ਤੁਲਾਰਾਮ ਜੀ ਨੇ ਅੰਗਰੇਜ਼ੀ ਹਕੂਮਤ ਵਿਰੁੱਧ ਸੰਘਰਸ਼ ਵਿੱਚ ਅਦੁੱਤੀ ਸਾਹਸ, ਬਹਾਦਰੀ ਅਤੇ ਦੇਸ਼ ਭਗਤੀ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਜੀਵਨ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਓ ਤੁਲਾਰਾਮ ਜੀ ਦਾ ਹਰਿਆਣਾ ਦੇ ਦੱਖਣ-ਪੱਛਮੀ ਖੇਤਰ ਵਿੱਚ ਅੰਗਰੇਜ਼ੀ ਸ਼ਾਸਨ ਵਿਰੁੱਧ ਸੰਘਰਸ਼ ਵਿੱਚ ਅਤੁੱਲ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਮਾਤ ਭੂਮੀ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਅਤੇ 1857 ਦੇ ਪਹਿਲੇ ਆਜ਼ਾਦੀ ਸੰਗਰਾਮ ਵਿੱਚ ਬਹਾਦਰੀ ਅਤੇ ਅਗਵਾਈ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਰਾਓ ਤੁਲਾਰਾਮ ਜੀ ਨੇ ਮੁਸ਼ਕਲ ਹਾਲਾਤਾਂ ਵਿੱਚ ਵੀ ਅੰਗਰੇਜ਼ੀ ਹਕੂਮਤ ਅੱਗੇ ਝੁਕਣ ਦੀ ਬਜਾਏ ਆਜ਼ਾਦੀ ਲਈ ਸੰਘਰਸ਼ ਦਾ ਰਸਤਾ ਚੁਣਿਆ। ਉਨ੍ਹਾਂ ਦਾ ਤਿਆਗ, ਸਾਹਸ ਅਤੇ ਰਾਸ਼ਟਰ ਪ੍ਰਤੀ ਸਮਰਪਣ ਸਾਨੂੰ ਦੇਸ਼ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਓ ਤੁਲਾਰਾਮ ਜੀ ਦੀ ਬਹਾਦਰੀ ਦੀ ਗਾਥਾ ਹਰਿਆਣਾ ਦੇ ਸ਼ਾਨਦਾਰ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ। ਉਨ੍ਹਾਂ ਦਾ ਬਲੀਦਾਨ ਰਾਸ਼ਟਰ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਅਣਗਿਣਤ ਵੀਰਾਂ ਦੀ ਯਾਦ ਨੂੰ ਜਿਉਂਦਾ ਰੱਖਦਾ ਹੈ। ਉਨ੍ਹਾਂ ਦੀ ਵੀਰਗਾਥਾ ਸਦਾ ਸਾਡੇ ਦਿਲਾਂ ਵਿੱਚ ਦੇਸ਼ ਭਗਤੀ ਦੀ ਲੋਅ ਜਗਾਉਂਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰਾਓ ਤੁਲਾਰਾਮ ਜੀ ਵਰਗੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਜੀਵਨ, ਸੰਘਰਸ਼ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੇ ਆਦਰਸ਼ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਮਾਨ ਦੀ ਰੱਖਿਆ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ।

 

Exit mobile version