Homeਹਰਿਆਣਾਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਹਰਿਆਣਾ ਰਾਜ ਅਤੇ...

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਹਰਿਆਣਾ ਰਾਜ ਅਤੇ 23 ਜ਼ਿਲ੍ਹਿਆਂ ਦੀਆਂ ਸਕਿੱਲ ਗੈਪ ਸਟੱਡੀ ਰਿਪੋਰਟਾਂ ਕੀਤੀਆਂ ਲੋਕ ਅਰਪਣ

CM Naib Singh Saini discusses Haryana’s skill gap as study reports from 23 districts are presented in Gurugram.

ਗੁਰੂਗ੍ਰਾਮ, 2 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਇਸ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਦੀ ਹੈ। ਅੱਜ ਜਾਰੀ ਕੀਤੀ ਗਈ ਹਰਿਆਣਾ ਰਾਜ ਸਕਿੱਲ ਗੈਪ ਸਟੱਡੀ ਅਤੇ ਹਰੇਕ ਜ਼ਿਲ੍ਹੇ ਦੀ ਸਕਿੱਲ ਗੈਪ ਸਟੱਡੀ ਰਿਪੋਰਟ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਏਗੀ ਉਨ੍ਹਾਂ ਕਿਹਾ ਕਿ ਇਸ ਰਿਪੋਰਟ ਦੇ ਕੇਂਦਰ ਵਿੱਚ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਹੈ ਇਸ ਵਿੱਚ ਉਦਯੋਗਾਂ ਦੀਆਂ ਲੋੜਾਂ, ਹਰੇਕ ਜ਼ਿਲ੍ਹੇ ਦੀ ਪ੍ਰਤਿਭਾ ਅਤੇ ਸਮਰੱਥਾ ਦੇ ਨਾਲ-ਨਾਲ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਮੌਕੇ ਪ੍ਰਦਾਨ ਕਰਨ ਦਾ ਮੁਲਾਂਕਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਦੀ ਪ੍ਰਤਿਭਾ, ਹੌਸਲੇ, ਲਗਨ ਅਤੇ ਮਿਹਨਤ ਨੇ ਸੂਬੇ ਦੀ ਪਛਾਣ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਕੀਤਾ ਹੈ। ਅਜਿਹੇ ਵਿੱਚ ਇਹ ਰਿਪੋਰਟ ਨੌਜਵਾਨਾਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਮੁੱਖ ਮੰਤਰੀ ਵੀਰਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-51 ਸਥਿਤ ਗੁਰੂਗ੍ਰਾਮ ਯੂਨੀਵਰਸਿਟੀ ਵਿੱਚ ਹਰਿਆਣਾ ਰਾਜ ਹੁਨਰ ਅੰਤਰ ਅਧਿਐਨ ਅਤੇ 23 ਜ਼ਿਲ੍ਹਿਆਂ ਦੀਆਂ ਹੁਨਰ ਅੰਤਰ ਰਿਪੋਰਟਾਂ ਦੇ ਲੋਕ ਅਰਪਣ ਕਰਨ ਮੌਕੇ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਸਮਾਗਮ ਵਿੱਚ ਹਰਿਆਣਾ ਦੇ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਮੰਤਰੀ ਸ੍ਰੀ ਗੌਰਵ ਗੌਤਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ, ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਅਤੇ ਮੁੱਖ ਮੰਤਰੀ ਦੇ ਓਐੱਸਡੀ ਅਤੇ ਸਵਰਨ ਜਯੰਤੀ ਹਰਿਆਣਾ ਇੰਸਟੀਚਿਊਟ ਆਫ਼ ਫਿਸਕਲ ਮੈਨੇਜਮੈਂਟ ਦੇ ਡਾਇਰੈਕਟਰ ਜਨਰਲ ਡਾ. ਰਾਜ ਨੇਹਰੂ ਵੀ ਮੌਜੂਦ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇਸ਼ ਅਤੇ ਦੁਨੀਆ ਦੇ ਨਿਵੇਸ਼ਕ ਹਰਿਆਣਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਹਨ ਅਤੇ ਸੂਬੇ ਵਿੱਚ ਲਗਾਤਾਰ ਨਵੇਂ ਉਦਯੋਗ ਸਥਾਪਿਤ ਹੋ ਰਹੇ ਹਨ ਅਜਿਹੇ ਵਿੱਚ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਿਵੇਸ਼ਕਾਂ ਅਤੇ ਉਦਯੋਗਾਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 12 ਸਾਲਾਂ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁਦਰਾ ਯੋਜਨਾ, ਹੁਨਰ ਵਿਕਾਸ ਅਤੇ ਮੇਕ ਇਨ ਇੰਡੀਆ ਵਰਗੀਆਂ ਪਹਿਲਕਦਮੀਆਂ ਨੂੰ ਗਤੀ ਦਿੱਤੀ ਹੈ। ਇਸ ਦੇ ਨਾਲ ਹੀ ਹਰਿਆਣਾ ਨੇ ਵੀ ਉਦਯੋਗੀਕਰਨ ਦੇ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ, ਆਟੋਮੋਬਾਈਲ, ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਇਲੈਕਟ੍ਰਾਨਿਕਸ, ਸੌਰ ਊਰਜਾ ਅਤੇ ਇਲੈਕਟ੍ਰਿਕ ਵਾਹਨਾਂ (ਈਵੀ) ਵਰਗੇ ਖੇਤਰਾਂ ਵਿੱਚ ਤੇਜ਼ੀ ਨਾਲ ਬਦਲਾਅ ਹੋ ਰਹੇ ਹਨ। ਇਸ ਲਈ ਨੌਜਵਾਨਾਂ ਨੂੰ ਨਵੀਂ ਤਕਨਾਲੋਜੀ ਅਨੁਸਾਰ ਸਿਖਲਾਈ ਦੇਣਾ ਜ਼ਰੂਰੀ ਹੈ।

ਇਸੇ ਦਿਸ਼ਾ ਵਿੱਚ ਆਈਟੀਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਉਦਯੋਗਾਂ ਨਾਲ ਜੋੜ ਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਰਹੀ ਹੈ।ਸਿਧਾਂਤਕ ਸਿੱਖਿਆ ਦੇ ਨਾਲ ਨਾਲ ਪ੍ਰੈਕਟੀਕਲ ਸਿਖਲਾਈ ਅਤੇ ਆਧੁਨਿਕ ਤਕਨਾਲੋਜੀ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕਿੱਲ ਗੈਪ ਸਟੱਡੀ ਰਿਪੋਰਟ ਉਦਯੋਗਾਂ ਦੀਆਂ ਲੋੜਾਂ ਅਤੇ ਨੌਜਵਾਨਾਂ ਦੇ ਹੁਨਰ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰੇਗੀ।ਇਸ ਨਾਲ ਨਿਵੇਸ਼ਕਾਂ ਨੂੰ ਲੋੜੀਂਦੇ ਹੁਨਰਮੰਦ ਮਨੁੱਖੀ ਸਰੋਤ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਕਿੱਲ ਗੈਪ ਰਿਪੋਰਟ ਹਰੇਕ ਜ਼ਿਲ੍ਹੇ ਦੀ ਉਦਯੋਗਿਕ ਸਮਰੱਥਾ ਅਤੇ ਰੁਜ਼ਗਾਰ ਦੀਆਂ ਸੰਭਾਵਨਵਾਂ ਅਨੁਸਾਰ ਨੌਜਵਾਨਾਂ ਲਈ ਢੁੱਕਵੇਂ ਹੁਨਰਾਂ ਦੀ ਯੋਜਨਾ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਦਾ ਅਧਿਐਨ ਆਈਟੀਆਈ, ਪੌਲੀਟੈਕਨਿਕ ਸੰਸਥਾਵਾਂ ਅਤੇ ਉਦਯੋਗਾਂ ਦੇ ਪ੍ਰਮੁੱਖ ਨੁਮਾਇੰਦਿਆਂ ਨਾਲ ਮਲ ਕੇ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇੱਕ ਅਜਿਹਾ ਪੋਰਟਲ ਬਣਾਇਆ ਜਾਵੇ, ਜਿਸ ’ਤੇ ਹਰੇਕ ਉਦਯੋਗ ਦੀ ਇਹ ਜਾਣਕਾਰੀ ਉਪਲਬਧ ਹੋਵੇ ਕਿ ਉਸ ਨੂੰ ਕਿਸ ਤਰ੍ਹਾਂ ਦੇ ਅਤੇ ਕਿੰਨੇ ਹੁਨਰਮੰਦ ਨੌਜਵਾਨਾਂ ਦੀ ਲੋੜ ਹੈ। ਇਸ ਪੋਰਟਲ ਨੂੰ ਸਾਰੇ ਆਈਟੀਆਈ ਅਤੇ ਪੌਲੀਟੈਕਨਿਕ ਸੰਸਥਾਨਾਂ ਨਾਲ ਜੋੜਿਆ ਜਾਵੇ ਇਸ ਨਾਲ ਨਵੇਂ ਉਦਯੋਗਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਮਿਲੇਗੀ ਅਤੇ ਉਸੇ ਅਨੁਸਾਰ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਸਕੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਇਸੇ ਰਫ਼ਤਾਰ ਨਾਲ ਹੁਨਰ ਵਿਕਾਸ ਦੇ ਖੇਤਰ ਵਿੱਚ ਵੀ ਅੱਗੇ ਵਧਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ ਅਤੇ ਪੰਚਕੂਲਾ ਵਿੱਚ ਏਆਈ ਹੱਬ ਬਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ ਇਸ ਲਈ ਨਵੀਂ ਤਕਨਾਲੋਜੀ ਅਨੁਸਾਰ ਨੌਜਵਾਨਾਂ ਨੂੰ ਤਿਆਰ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਡਿਗਰੀ ਹੀ ਯੋਗਤਾ ਦਾ ਆਧਾਰ ਨਹੀਂ ਹੈ, ਸਗੋਂ ਹੁਨਰ ਰੱਖਣ ਵਾਲੇ ਨੌਜਵਾਨਾਂ ਨੂੰ ਵੀ ਅੱਗੇ ਵਧਣ ਦੇ ਮੌਕੇ ਮਿਣੇ ਚਾਹੀਦੇ ਹਨ।ਅਜਿਹੇ ਨੌਜਵਾਨਾਂ ਲਈ ਥੋੜ੍ਹੇ ਸਮੇਂ ਦੇ ਸਰਟੀਫਿਕੇਟ ਕੋਰਸ ਲਾਹੇਵੰਦ ਸਾਬਤ ਹੋ ਸਕਦੇ ਹਨ।

ਮੁੱਖ ਮੰਤਰੀ ਨੇ ਆਈਟੀਆਈ, ਪੌਲੀਟੈਕਨਿਕ, ਯੂਨੀਵਰਸਿਟੀਆਂ, ਹੁਨਰ ਯੂਨੀਵਰਸਿਟੀਆਂ ਅਤੇ ਉਦਯੋਗਾਂ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ ਇਕੱਠਾ ਕਰਕੇ ਸਕਿੱਲ ਗੈਪ ਰਿਪੋਰਟ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲਿਥੀਅਮ, ਸੌਰ ਊਰਜਾ ਅਤੇ ਈਵੀ ਵਰਗੇ ਨਵੇਂ ਖੇਤਰਾਂ ਵਿੱਚ ਤੇਜ਼ੀ ਨਾਲ ਹੋ ਰਹੇ ਬਦਲਾਅ ਨੂੰ ਦੇਖਦਿਆਂ ਉਸੇ ਰਫ਼ਤਰ ਨਾਲ ਲੋੜੀਂਦੇ ਹੁਨਰ ਵਿਕਸਿਤ ਕਰਨੇ ਪੈਣਗੇ, ਤਾਂ ਜੋ ਹਰਿਆਣਾ ਦੇ ਨੌਜਵਾਨ ਬਦਲਦੀ ਤਕਨਾਲੋਜੀ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਨਾਲ ਕਦਮ ਮਿਲਾ ਕੇ ਅੱਗੇ ਵਧ ਸਕਣ। ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਅੱਜ ਦਾ ਦਿਨ ਹਰਿਆਣਾ ਦੇ ਨੌਜਵਾਨਾਂ ਲਈ ਮਹੱਤਵਪੂਰਨ ਹੈ ਇਹ ਸਕਿੱਲ ਗੈਪ ਸਟੱਡੀ ਉਨ੍ਹਾਂ ਨੌਜਵਾਨਾਂ ਦੀਆਂ ਇੱਛਾਵਾਂ, ਪ੍ਰਤਿਭਾ ਅਤੇ ਭਵਿੱਖ ਦੀ ਦਿਸ਼ਾ ਨੂੰ ਸਮਝਣ ਦਾ ਇੱਕ ਅਹਿਮ ਯਤਨ ਹੈ, ਜੋ ਆਪਣੀ ਯੋਗਤਾ ਦੇ ਬਲ ’ਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਲਈ ਉਸ ਦੇ ਨੌਜਵਾਨਾਂ ਦਾ ਹੁਨਰਮੰਦ ਹੋਣਾ ਜ਼ਰੂਰੀ ਹੈ ਅੱਜ ਪੇਸ਼ ਕੀਤੀ ਗਈ ਜ਼ਿਲ੍ਹਾ ਪੱਧਰੀ ਰਿਪੋਰਟ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਇੱਕ ਮਹੱਤਵਪੂਰਨ ਆਧਾਰ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਏਆਈ, ਰੋਬੋਟਿਕਸ, ਸੌਰ ਊਰਜਾ ਸਮੇਤ ਵੱਖ ਵੱਖ ਖੇਤਰਾਂ ਵਿੱਚ ਅੱਗੇ ਵਧਾਉਣ ਅਤੇ ਸਿੱਖਿਆ ਨੂੰ ਰੁਜ਼ਗਾਰ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਸਿਰਫ਼ ਕਾਗਜ਼ਾਂ ਅਤੇ ਦਸਤਾਵੇਜ਼ਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਸਰਕਾਰ, ਉਦਯੋਗ ਅਤੇ ਹੁਨਰ ਵ ਕਾਸ ਨੂੰ ਆਪਸ ਵਿੱਚ ਜੋੜ ਕੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਦਾ ਆਧਾਰ ਬਣੇਗੀ।

ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਰਿਪੋਰਟ ਵਿੱਚ ਨੌਜਵਾਨਾਂ ਦੀਆਂ ਬਦਲਦੀਆਂ ਇੱਛਾਵਾਂ ਵੀ ਸਾਹਮਣੇ ਆਈਆਂ ਹਨ ਵੱਡੀ ਗਿਣਤੀ ਵਿੱਚ ਨੌਜਵਾਨ ਸਰਕਾਰੀ ਨੌਕਰੀ ਦੀ ਬਜਾਏ ਆਪਣੀ ਪ੍ਰਤਿਭਾ, ਮਿਹਨਤ ਅਤੇ ਸਮਰੱਥਾ ਦੇ ਆਧਾਰ ’ਤੇ ਅੱਗੇ ਵਧਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਅਧਿਐਨ ਦੇ ਨਮੂਨੇ ਦਾ ਦਾਇਰਾ ਹੋਰ ਵਧਾਇਆ ਜਾਵੇਗਾ।ਸਮੇਂ ਸਮੇਂ ’ਤੇ ਨੌਜਵਾਨਾਂ ਅਤੇ ਉਦਯੋਗ ਜਗਤ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਪਾਠਕ੍ਰਮ ਤਿਆਰ ਕੀਤੇ ਜਾਣਗੇ, ਤਾਂ ਜੋ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਅਨੁਸਾਰ ਹਰਿਆਣਾ ਦੇ ਨੌਜਵਾਨਾਂ ਨੂੰ ਹੁਨਰ, ਰੁਜ਼ਗਾਰ ਅਤੇ ਉਦਯੋਗਿਕ ਮੌਕਿਆਂ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਡਾ. ਰਾਜ ਨੇਹਰੂ ਨੇ ਕਿਹਾ ਕਿ ਹਰਿਆਣਾ ਉਨ੍ਹਾਂ ਚੋਣਵੇਂ ਸੂਬਿਆਂ ਵਿੱਚ ਸ਼ਾਮਲ ਹੈ, ਜਿੱਥੇ ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਨਵੀਨਤਮ ਰਾਜ ਪੱਧਰੀ ਹੁਨਰ ਅੰਤਰ ਅਧਿਐਨ ਰਿਪੋਰਟ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਉਦਯੋਗ ਵੱਲੋਂ ਨਵੀਂ ਥਾਂ ’ਤੇ ਨਿਵੇਸ਼ ਕਰਨ ਸਮੇਂ ਸਭ ਤੋਂ ਵੱਡੀ ਚੁਣੌਤੀ ਸਿਰਫ਼ ਤਕਨਾਲੋਜੀ ਜਾਂ ਪੂੰਜੀ ਦੀ ਉਪਲਧਤਾ ਨਹੀਂ ਹੁੰਦੀ, ਸਗੋਂ ਇਹ ਵੀ ਹੁੰਦਾ ਹੈ ਕਿ ਜਿਸ ਸੂਬੇ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ, ਉੱਥੇ ਲੋੜ ਅਨੁਸਾਰ ਹੁਨਰਮੰਦ ਅਤੇ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਉਪਲਬਧ ਹੋਣਗੇ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਇਸ ਅਧਿਐਨ ਦਾ ਉਦੇਸ਼ ਇਹ ਸਮਝਣਾ ਹੈ ਕਿ ਹਰਿਆਣਾ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਸੂਬੇ ਵਿੱਚ ਮੌਜੂਦਾ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਨਾਲ ਕਿਸ ਤਰ੍ਹਾਂ ਜੋੜਿਆ ਜਾ ਸਕਦਾ ਹੈ ਸਮਾਗਮ ਵਿੱਚ ਸਵਰਨ ਜਯੰਤੀ ਹਰਿਆਣਾ ਇੰਸਟੀਚਿਊਟ ਆਫ਼ ਫਿਸਕਲ ਮੈਨੇਜਮੈਂਟ ਦੇ ਸਲਾਹਕਾਰ ਪ੍ਰੋਫੈਸਰ ਆਰ.ਐੱਸ. ਰਾਠੌੜ, ਹਰਿਆਣਾ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ. ਰਾਜੇਸ਼ ਗੋਇਲ, ਗੁਰੂਗ੍ਰਾਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੰਜੇ ਕੌਸ਼ਿਕ, ਸੁਪਵਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਮਿਤ ਆਰੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਟਲੀ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments