Home ਹਰਿਆਣਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ...

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ ਦਾ 139ਵਾਂ ਸੰਸਕਰਣ

Chief Minister Nayab Singh Saini listened to the 139th episode of Prime Minister Narendra Modi’s ‘Mann Ki Baat’ programme in Panchkula.

0

ਜਨਪ੍ਰਤੀਨਿਧੀਆਂ, ਪਾਰਟੀ ਵਰਕਰਾਂ ਅਤੇ ਸਥਾਨਕ ਨਾਗਰਿਕਾਂ ਨਾਲ ਕਮਿਊਨਿਟੀ ਸੈਂਟਰ, ਸੈਕਟਰ-10 ਵਿੱਚ ਦੇਖਿਆ ਸਿੱਧਾ ਪ੍ਰਸਾਰਣ

ਚੰਡੀਗੜ੍ਹ, 26 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ ‘ਮਨ ਕੀ ਬਾਤ’ ਦੇ 139ਵੇਂ ਸੰਸਕਰਣ ਦਾ ਆਨਲਾਈਨ ਮਾਧਿਅਮ ਰਾਹੀਂ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਸੈਕਟਰ-10 ਸਥਿਤ ਕਮਿਊਨਿਟੀ ਸੈਂਟਰ ਵਿੱਚ ਪ੍ਰੋਗਰਾਮ ਦੇ ਪ੍ਰਸਾਰਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਨੇ ਇੱਥੇ ਹਾਜ਼ਰ ਜਨਪ੍ਰਤੀਨਿਧੀਆਂ, ਪਾਰਟੀ ਵਰਕਰਾਂ ਅਤੇ ਸਥਾਨਕ ਨਾਗਰਿਕਾਂ ਨਾਲ ਪ੍ਰੋਗਰਾਮ ਨੂੰ ਦੇਖਿਆ ਅਤੇ ਸੁਣਿਆ।

‘ਮਨ ਕੀ ਬਾਤ’ ਦੇਸ਼ ਨਿਰਮਾਣ ਵਿੱਚ ਜਨਤਕ ਭਾਗੀਦਾਰੀ ਨੂੰ ਕਰਦਾ ਹੈ ਉਤਸ਼ਾਹਿਤ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਦੇ ਮਾਧਿਅਮ ਨਾਲ ਦੇਸ਼ ਵਾਸੀਆਂ ਨਾਲ ਸੰਵਾਦ ਕਰਦੇ ਹਨ। ਇਸ ਪ੍ਰੋਗਰਾਮ ਵਿੱਚ ਉਹ ਪ੍ਰੇਰਨਾਦਾਇਕ ਕਹਾਣੀਆਂ, ਨਵੇਂ ਵਿਚਾਰਾਂ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਾਲੀਆਂ ਪਹਿਲਕਦਮੀਆਂ ਨੂੰ ਸਾਂਝਾ ਕਰਦੇ ਹਨ। ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਯਤਨਾਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨਾਗਰਿਕਾਂ ਨੂੰ ਦੇਸ਼ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ

ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰੋਗਰਾਮ ਵਿੱਚ ਲਿਆ ਹਿੱਸਾ

‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਚੁੱਕੇ ਗਏ ਮੁੱਦਿਆਂ ਅਤੇ ਜਨਹਿਤ ਨਾਲ ਜੁੜੀਆਂ ਪਹਿਲਕਦਮੀਆਂ ਪ੍ਰਤੀ ਲੋਕਾਂ ਦਾ ਸਾਰਥਕ ਜੁੜਾਅ ਵਧਾਉਣ ਦੇ ਮਕਸਦ ਨਾਲ ਆਯੋਜਿਤ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਹਾਜ਼ਰ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਅਤੇ ਪ੍ਰੇਰਨਾਦਾਇਕ ਸੁਨੇਹਿਆਂ ਨੂੰ ਧਿਆਨਪੂਰਵਕ ਸੁਣਿਆ।

ਕਈ ਮੁੱਖ ਸ਼ਖਸੀਅਤਾਂ ਰਹੀਆਂ ਹਾਜ਼ਰ

ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਡਾ. ਰਾਜ ਨਹਿਰੂ, ਭਾਜਪਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਅਜੇ ਮਿੱਤਲ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਗਿਆਨਚੰਦ ਗੁਪਤਾ, ਹਰਿਆਣਾ ਰਾਜ ਫਾਰਮੇਸੀ ਕੌਂਸਲ ਦੇ ਚੇਅਰਮੈਨ ਸ਼੍ਰੀ ਬੀ.ਬੀ. ਸਿੰਗਲ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ-ਪ੍ਰਧਾਨ ਸ਼੍ਰੀ ਓਮਪ੍ਰਕਾਸ਼ ਦੇਵੀਨਗਰ, ਵਾਰਡ ਨੰਬਰ-4 ਦੇ ਕੌਂਸਲਰ ਸ਼੍ਰੀ ਭਾਰਤ ਹਿਤੇਸ਼ੀ, ਮੰਡਲ ਪ੍ਰਧਾਨ ਸ਼੍ਰੀ ਪ੍ਰਮੋਦ ਵਤਸ ਅਤੇ ਮੀਡੀਆ ਸੰਪਰਕ ਮੁੱਖੀ ਸ਼੍ਰੀ ਪ੍ਰਵੀਨ ਅਤਰੇ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Exit mobile version