Home ਹਰਿਆਣਾ ਮੁੱਖ ਸਕੱਤਰ ਨੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ, ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਸਕੱਤਰ ਨੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ, ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Chief Secretary hoists national flag and extends Independence Day greetings

0

ਚੰਡੀਗੜ੍ਹ, 16 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਵੰਦੇ ਮਾਤਰਮ ਅਤੇ ਰਾਸ਼ਟਰੀ ਗਾਣ ਨਾਲ ਦੇਸ਼ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾਝੰਡਾ ਲਹਿਰਾਉਣ ਦੇ ਸਮਾਰੋਹ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੀ ਆਜ਼ਾਦੀ, ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ ਦਾ ਸੰਕਲਪ ਲਿਆ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ 15 ਅਗਸਤ ਦਾ ਦਿਨ ਸਾਡੇ ਲਈ ਮਾਣ ਅਤੇ ਪ੍ਰੇਰਨਾ ਦਾ ਮੌਕਾ ਹੈ। ਇਹ ਦਿਨ ਸਾਨੂੰ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਵੀਰ ਸ਼ਹੀਦਾਂ ਦੇ ਤਿਆਗ, ਤਪੱਸਿਆ ਅਤੇ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੇ ਸੰਘਰਸ਼ ਕਾਰਨ ਦੇਸ਼ ਨੂੰ ਆਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਪ੍ਰਗਤੀ ਅਤੇ ਲੋਕ ਭਲਾਈ ਲਈ ਹਰ ਨਾਗਰਿਕ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਨਦਾਰੀ ਅਤੇ ਸਮਰਪਣ ਨਾਲ ਨਿਭਾਉਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਹਰਿਆਣਾ ਨੇ ਖੇਤੀਬਾੜੀ, ਉਦਯੋਗ, ਖੇਡਾਂ, ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨਿਕ ਸੁਧਾਰਾਂ ਸਮੇਤ ਵਿਭਿੰਨ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸੂਬੇ ਨੂੰ ਵਿਕਾਸ ਦੇ ਨਵੇਂ ਅਯਾਮਾਂ ਤੱਕ ਲੈ ਜਾਣ ਲਈ ਸਰਕਾਰ ਅਤੇ ਪ੍ਰਸ਼ਾਸਨ ਨਿਰੰਤਰ ਯਤਨਸ਼ੀਲ ਹਨ।

ਸ਼੍ਰੀ ਰਸਤੋਗੀ ਨੇ ਕਿਹਾ ਕਿ ਸੁਸ਼ਾਸਨ ਦਾ ਮੁੱਖ ਉਦੇਸ਼ ਆਮ ਨਾਗਰਿਕ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਅਤੇ ਸਰਕਾਰੀ ਯੋਜਨਾਵਾਂ ਤੇ ਸੇਵਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਸੇਵਾ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਦਾ ਨਿਰਵਾਹ ਕਰਨ।ਸ਼੍ਰੀ ਰਸਤੋਗੀ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਇੱਕ ਵਿਕਸਿਤ, ਖੁਸ਼ਹਾਲ, ਆਤਮਨਿਰਭਰ ਅਤੇ ਸ਼ਕਤੀਸ਼ਾਲੀ ਹਰਿਆਣਾ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇਸ਼ ਅਤੇ ਪ੍ਰਦੇਸ਼ ਲਈ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਪ੍ਰਗਤੀ ਦੀ ਕਾਮਨਾ ਕੀਤੀ। ਇਸ ਮੌਕੇ ਨਿਗਰਾਨੀ ਅਤੇ ਤਾਲਮੇਲ ਅਤੇ ਸ਼ਿਕਾਇਤ ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ, ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀ ਸਵਪਨਿਲ ਪਾਟਿਲ ਅਤ ਸ਼੍ਰੀ ਪੰਕਜ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Exit mobile version