Home ਪੰਜਾਬ ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਆਸਾਨ, ਸਰਕਾਰ ਨੇ ਵਧਾਈਆਂ...

ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਆਸਾਨ, ਸਰਕਾਰ ਨੇ ਵਧਾਈਆਂ 16 ਨਵੀਆਂ ਏਜੰਸੀਆਂ

Punjab expands adoption network with 16 new agencies to ensure children find loving and secure families

0

ਚੰਡੀਗੜ੍ਹ , 15 ਜੁਲਾਈ(ਮਨੋਜ ਵਰਮਾ): ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਤਿਆਰੀ ਕਰ ਰਹੇ ਜੋੜਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਤੇਜ਼ ਬਣਾਉਣ ਲਈ ਕਦਮ ਚੁੱਕੇ ਹਨ। ਹੁਣ ਜ਼ਿਲ੍ਹਾ ਪੱਧਰ ’ਤੇ ਗੋਦ ਲੈਣ ਵਾਲੀਆਂ ਏਜੰਸੀਆਂ ਦੀ ਉਪਲਬਧਤਾ ਨਾਲ ਲੋਕਾਂ ਨੂੰ ਪਹਿਲਾਂ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਘੱਟ ਕਰਨਾ ਪਵੇਗਾ।

ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਕਾਨੂੰਨੀ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਹੈ ਤਾਂ ਜੋ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਪਰਿਵਾਰ ਦਾ ਪਿਆਰ ਅਤੇ ਸਹਾਰਾ ਮਿਲ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਪੰਜਾਬ ਵਿੱਚ ਸਿਰਫ਼ 10 ਗੋਦ ਲੈਣ ਵਾਲੀਆਂ ਏਜੰਸੀਆਂ ਕੰਮ ਕਰ ਰਹੀਆਂ ਸਨ, ਜਿਸ ਕਾਰਨ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਸੀ। ਹੁਣ ਸਰਕਾਰ ਨੇ 16 ਨਵੀਆਂ ਗੋਦ ਲੈਣ ਵਾਲੀਆਂ ਏਜੰਸੀਆਂ ਸ਼ੁਰੂ ਕੀਤੀਆਂ ਹਨ, ਜਿਸ ਨਾਲ ਸੂਬੇ ਵਿੱਚ ਅਜਿਹੀਆਂ ਏਜੰਸੀਆਂ ਦੀ ਗਿਣਤੀ ਵਧ ਗਈ ਹੈ।

ਮੰਤਰੀ ਨੇ ਦੱਸਿਆ ਕਿ ਵਿਦੇਸ਼ੀ ਜੋੜਿਆਂ ਜਾਂ ਵਿਦੇਸ਼ਾਂ ਵਿੱਚ ਰਹਿ ਰਹੇ ਵਿਅਕਤੀਆਂ ਵੱਲੋਂ ਵੀ ਪੰਜਾਬ ਦੇ 21 ਬੱਚਿਆਂ ਨੂੰ ਗੋਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਬੱਚਾ ਮਾਪਿਆਂ ਦੇ ਪਿਆਰ ਅਤੇ ਚੰਗੇ ਭਵਿੱਖ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਇਹ ਵੀ ਦੱਸਿਆ ਕਿ ਬੱਚਿਆਂ ਦੀ ਭੀਖ ਮੰਗਣ ਦੀ ਸਮੱਸਿਆ ਨੂੰ ਰੋਕਣ ਲਈ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਕਈ ਬੱਚਿਆਂ ਨੂੰ ਬਚਾਇਆ ਗਿਆ। ਇਨ੍ਹਾਂ ਵਿੱਚੋਂ ਕਈ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਜਾਂ ਰਿਸ਼ਤੇਦਾਰਾਂ ਵੱਲੋਂ ਵਾਪਸ ਨਹੀਂ ਲਿਆ ਗਿਆ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਉਨ੍ਹਾਂ ਨੂੰ ਕਾਨੂੰਨੀ ਤੌਰ ’ਤੇ ਗੋਦ ਲੈਣ ਲਈ ਯੋਗ ਸ਼੍ਰੇਣੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਉਨ੍ਹਾਂ ਨੂੰ ਇੱਕ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰ ਮਿਲ ਸਕੇ।

Exit mobile version