Home ਪਟਿਆਲਾ ਅਪਡੇਟ ਸਕੂਲ ਨਾ ਹੋਣ ਕਾਰਨ ਪੰਜਾਬ ਦੇ ਬੱਚੇ ਹਰਿਆਣਾ ਜਾਣ ਲਈ ਮਜਬੂਰ

ਸਕੂਲ ਨਾ ਹੋਣ ਕਾਰਨ ਪੰਜਾਬ ਦੇ ਬੱਚੇ ਹਰਿਆਣਾ ਜਾਣ ਲਈ ਮਜਬੂਰ

0

ਪਟਿਆਲਾ, 14  ਜੁਲਾਈ (ਦੀਪਕ ਦੱਤਾ):ਪਟਿਆਲਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਔਜਾਂ ਅਤੇ ਭਾਗੋਮਾਜਰੀ ਵਿੱਚ ਸਿੱਖਿਆ ਸਹੂਲਤਾਂ ਦੀ ਘਾਟ ਇੱਕ ਵੱਡੀ ਚਿੰਤਾ ਬਣੀ ਹੋਈ ਹੈ। ਇਨ੍ਹਾਂ ਪਿੰਡਾਂ ਵਿੱਚ ਸਰਕਾਰੀ ਸਕੂਲ ਨਾ ਹੋਣ ਕਾਰਨ ਕਰੀਬ ਦੋ ਦਰਜਨ ਬੱਚੇ ਰੋਜ਼ਾਨਾ ਹਰਿਆਣਾ ਦੇ ਸਕੂਲਾਂ ਵਿੱਚ ਪੜ੍ਹਨ ਲਈ ਜਾਂਦੇ ਹਨ।

ਪਿੰਡ ਵਾਸੀਆਂ ਮੁਤਾਬਕ, ਦੋਵਾਂ ਪਿੰਡਾਂ ਵਿਚਕਾਰ ਮੌਜੂਦ ਇਕਲੌਤਾ ਸਕੂਲ ਕਰੀਬ ਤਿੰਨ ਦਹਾਕੇ ਪਹਿਲਾਂ ਬੰਦ ਹੋ ਗਿਆ ਸੀ। ਇਸ ਤੋਂ ਬਾਅਦ ਇਲਾਕੇ ਵਿੱਚ ਕੋਈ ਨਵਾਂ ਸਰਕਾਰੀ ਸਕੂਲ ਨਹੀਂ ਬਣਾਇਆ ਗਿਆ। ਨਤੀਜੇ ਵਜੋਂ ਬੱਚਿਆਂ ਨੂੰ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਿੱਖਿਆ ਲਈ ਹਰਿਆਣਾ ਦੇ ਪਿੰਡਾਂ ਦੇ ਸਕੂਲਾਂ ਦਾ ਰੁਖ ਕਰਨਾ ਪੈਂਦਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੂਰ ਹੋਣ ਅਤੇ ਸੜਕਾਂ ਦੀ ਮਾੜੀ ਹਾਲਤ ਕਾਰਨ ਬੱਚਿਆਂ ਲਈ ਉੱਥੇ ਪਹੁੰਚਣਾ ਮੁਸ਼ਕਲ ਹੈ। ਇਸ ਦੇ ਉਲਟ ਹਰਿਆਣਾ ਦੇ ਸਕੂਲ ਨੇੜੇ ਹੋਣ ਕਰਕੇ ਮਾਪੇ ਮਜਬੂਰੀ ਵਿੱਚ ਆਪਣੇ ਬੱਚਿਆਂ ਨੂੰ ਉੱਥੇ ਦਾਖ਼ਲ ਕਰਵਾ ਰਹੇ ਹਨ।

ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਜਲਦ ਤੋਂ ਜਲਦ ਸਰਕਾਰੀ ਸਕੂਲ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਬੱਚਿਆਂ ਨੂੰ ਸਿੱਖਿਆ ਲਈ ਦੂਜੇ ਸੂਬੇ ’ਤੇ ਨਿਰਭਰ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਇਹ ਮਸਲਾ ਕਈ ਸਾਲਾਂ ਤੋਂ ਲਟਕਿਆ ਹੋਇਆ ਹੈ, ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।

 

Exit mobile version