Homeਹਰਿਆਣਾਬ੍ਰਹਮਸਰੋਵਰ ਦੇ ਦੱਖਣੀ ਹਿੱਸੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਰਕਟ ਹਾਊਸ - ਮੁੱਖ ਮੰਤਰੀ

ਬ੍ਰਹਮਸਰੋਵਰ ਦੇ ਦੱਖਣੀ ਹਿੱਸੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਰਕਟ ਹਾਊਸ – ਮੁੱਖ ਮੰਤਰੀ

Chief Minister announces ₹120 crore Circuit House project on southern bank of Brahma Sarovar.

ਚੰਡੀਗੜ੍ਹ, 18 ਸਤੰਬਰ, 2026 ( ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੈਰ-ਸਪਾਟੇ ਅਤੇ ਤੀਰਥ ਯਾਤਰਾ ਨੂੰ ਬੜ੍ਹਾਵਾ ਦੇਣ ਦੀ ਦਿਸ਼ਾ ਵਿੱਚ ਐਲਾਨ ਕਰਦਿਆਂ ਕਿਹਾ ਕਿ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਦੇ ਦੱਖਣੀ ਹਿੱਸੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸਰਕਟ ਹਾਊਸ ਬਣਾਇਆ ਜਾਵੇਗਾ।

ਮੁੱਖ ਮੰਤਰੀ ਵੀਰਵਾਰ ਨੂੰ ਕੁਰੂਕਸ਼ੇਤਰ ਦੇ ਪਵਿੱਤਰ ਬ੍ਰਹਮਸਰੋਵਰ ਸਥਿਤ ਪੁਰਸ਼ੋਤਮਪੁਰਾ ਬਾਗ ਵਿੱਚ ‘ਸੇਵਾ ਸੰਕਲਪ ਅਭਿਆਨ’ ਤਹਿਤ ਆਯੋਜਿਤ ‘ਆਸ਼ੀਰਵਾਦ ਦਾ ਦੀਵਾ’ ਅਤੇ ਖੂਨ ਦਾਨ ਪ੍ਰੋਗਰਾਮ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਖੂਨ ਦਾਨ ਕੈਂਪ ਵਿੱਚ ਪਹੁੰਚ ਕੇ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਦੋ ਮੈਡੀਕਲ ਮੋਬਾਈਲ ਯੂਨਿਟਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਉਨ੍ਹਾਂ ਪ੍ਰੋਗਰਾਮ ਵਾਲੀ ਥਾਂ ‘ਤੇ ਬਣਾਈ ਗਈ ਰੰਗੋਲੀ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬ੍ਰਹਮਸਰੋਵਰ ‘ਤੇ ਆਸ਼ੀਰਵਾਦ ਦਾ ਦੀਵਾ ਜਗਾਇਆ। ਮੁੱਖ ਮੰਤਰੀ ਨੇ ਮਹਾ-ਆਰਤੀ ਵਿੱਚ ਵੀ ਹਿੱਸਾ ਲਿਆ। ਬ੍ਰਹਮਸਰੋਵਰ ‘ਤੇ ਲਗਭਗ 1 ਲੱਖ 25 ਹਜ਼ਾਰ ਦੀਵੇ ਜਗਾਏ ਗਏ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਸੇਵਾ ਕਾਰਜਾਂ ਅਤੇ ਮੋਦੀ ਸਰਕਾਰ ਦੁਆਰਾ ਚਲਾਈਆਂ ਗਈਆਂ ਪ੍ਰਮੁੱਖ ਯੋਜਨਾਵਾਂ ‘ਤੇ ਆਧਾਰਿਤ ਇੱਕ ਸ਼ਾਨਦਾਰ ਡ੍ਰੋਨ ਸ਼ੋਅ ਵੀ ਦੇਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਹਤ ਸਹੂਲਤਾਂ ਨੂੰ ਆਧੁਨਿਕ ਬਣਾਉਣ, ਸੁਰੱਖਿਅਤ ਖੂਨ ਦਾਨ ਨੂੰ ਉਤਸ਼ਾਹਿਤ ਕਰਨ ਅਤੇ ਬਲੱਡ ਬੈਂਕ ਸੇਵਾਵਾਂ ਦੀ ਗੁਣਵੱਤਾ ਨਿਸ਼ਚਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਸਿੰਗਲ ਡੋਨਰ ਪਲੇਟਲੇਟਸ ਦੀ ਸ਼ੁਰੂਆਤ ਕਰਨ ਵਾਲਾ ਹਰਿਆਣਾ ਉੱਤਰੀ ਭਾਰਤ ਦਾ ਪਹਿਲਾ ਰਾਜ ਹੈ ਸੂਬੇ ਵਿੱਚ ਪਲੇਟਲੇਟ ਕੇਂਦਰਾਂ ਅਤੇ ਖੂਨ ਇਕੱਠਾ ਕਰਨ ਦੀ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਖੂਨ ਦਾਨ ਦੇ ਨਿਰਧਾਰਿਤ ਟੀਚਿਆਂ ਤੋਂ ਵੀ ਵੱਧ ਯੂਨਿਟ ਇਕੱਠੇ ਕਰਨ ਵਿੱਚ ਸਫਲਤਾ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੇਵਾ ਹੀ ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਦਾ ਆਧਾਰ ਹੈ। ਖੂਨ ਦਾਨ ਮਨੁੱਖਤਾ ਦੀ ਸੇਵਾ ਦਾ ਅਜਿਹਾ ਕਾਰਜ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ ਉਨ੍ਹਾਂ ਖੂਨ ਦਾਨੀਆਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਸਮਾਜ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨ ਦਾਨ ਵਰਗੇ ਪਵਿੱਤਰ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਹੋਰ ਨੇੜੇ ਪਹੁੰਚਾਉਣ ਦੇ ਉਦੇਸ਼ ਨਾਲ ਮੈਡੀਕਲ ਮੋਬਾਈਲ ਯੂਨਿਟ ਸ਼ੁਰੂ ਕੀਤੀ ਗਈ ਹੈ। ਇਸ ਯੂਨਿਟ ਵਿੱਚ ਇੱਕ ਡਾਕਟਰ, ਸਟਾਫ ਨਰਸ ਅਤੇ ਫਾਰਮਾਸਿਸਟ ਦੀ ਟੀਮ ਉਪਲਬਧ ਰਹੇਗੀ ਅਤੇ ਲੋਕਾਂ ਨੂੰ ਨਿਯਮਤ ਸਿਹਤ ਸੰਭਾਲ ਅਤੇ ਜ਼ਰੂਰੀ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਮੋਬਾਈਲ ਯੂਨਿਟ ਰਾਹੀਂ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅਹੁਦੇ ਨੂੰ ਅਧਿਕਾਰ ਦਾ ਮਾਧਿਅਮ ਨਹੀਂ, ਬਲਕਿ ਜਨ-ਸੇਵਾ ਦਾ ਮਾਧਿਅਮ ਬਣਾ ਕੇ ਪਿਛਲੇ 25 ਸਾਲਾਂ ਵਿੱਚ ਦੇਸ਼ ਨੂੰ ਸੇਵਾ, ਸੁਸ਼ਾਸਨ ਅਤੇ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਆਪਣੇ ਜੀਵਨ ਦਾ ਹਰ ਪਲ ਰਾਸ਼ਟਰ ਦੀ ਤਰੱਕੀ, ਗਰੀਬ ਭਲਾਈ ਅਤੇ ਸਮਾਜ ਦੇ ਆਖਰੀ ਵਿਅਕਤੀ ਦੇ ਉੱਥਾਨ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਦੀ ਇਸੇ ਸੇਵਾ ਭਾਵਨਾ ਤੋਂ ਪ੍ਰੇਰਨਾ ਲੈਂਦੇ ਹੋਏ ਸੂਬੇ ਵਿੱਚ ਸ਼ੁਰੂ ਕੀਤਾ ਗਿਆ ‘ਸੇਵਾ ਸੰਕਲਪ ਅਭਿਆਨ’ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਸੇਵਾ, ਸਿਹਤ, ਸਫਾਈ, ਜਨ-ਭਾਗੀਦਾਰੀ ਅਤੇ ਵਿਕਾਸ ਦਾ ਜਨ ਅੰਦੋਲਨ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਸੇਵਾ ਸੰਕਲਪ ਅਭਿਆਨ ਦੀ ਸ਼ੁਰੂਆਤ ਹੋਣਾ ਆਪਣੇ ਆਪ ਵਿੱਚ ਖਾਸ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਵਿਕਸਿਤ ਭਾਰਤ-2047 ਦੇ ਸੰਕਲਪ ਦੀ ਦਿਸ਼ਾ ਵਿੱਚ ਬਿਨਾਂ ਰੁਕੇ ਅਤੇ ਬਿਨਾਂ ਥੱਕੇ ਅੱਗੇ ਵਧ ਰਹਾ ਹੈ ਜਦੋਂ ਮਨੁੱਖਤਾ ਦੀ ਸੇਵਾ ਦੇ ਨਾਲ ਆਧੁਨਿਕ ਤਕਨਾਲੋਜੀ ਦਾ ਸੁਮੇਲ ਹੁੰਦਾ ਹੈ ਤਾਂ ਵਿਕਾਸ ਨੂੰ ਨਵੀਂ ਗਤੀ ਮਿਲਦੀ ਹੈ। ਸੰਵੇਦਨਾ ਅਤੇ ਸਮਰੱਥਾ ਦਾ ਇਹੋ ਸੰਗਮ ਅੱਜ ਦੇ ਇਸ ਆਯੋਜਨ ਵਿੱਚ ਵੀ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਨੂੰ ਨਮਨ ਕਰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਸ਼ਿਲਪ, ਗਿਆਨ ਅਤੇ ਵਿਗਿਆਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਦੂਜੇ ਪਾਸੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵੀ ਬੀਤੇ 12 ਸਾਲਾਂ ਵਿੱਚ ਆਧੁਨਿਕ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਨੂੰ ਗਤੀ ਦਿੰਦੇ ਹੋਏ ਵਿਸ਼ਵ ਪੱਧਰ ‘ਤੇ ਦੇਸ਼ ਦਾ ਮਾਣ ਵਧਾਇਆ ਹੈ।

ਖੂਨ ਦਾਨ ਗੀਤਾ ਦੇ ਕਰਮਯੋਗ ਦੀ ਜਿਊਂਦੀ-ਜਾਗਦੀ ਮਿਸਾਲ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਪਵਿੱਤਰ ਕਰਮਭੂਮੀ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ‘ਤੇ ਹਾਜ਼ਰ ਹਾਂ। ਇਸੇ ਪਵਿੱਤਰ ਧਰਤੀ ਤੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੇ ਮਨੁੱਖਤਾ ਨੂੰ ਸ਼੍ਰੀਮਦਭਗਵਦ ਗੀਤਾ ਰਾਹੀਂ ਕਰਮਯੋਗ ਦਾ ਦਿਵਯ ਸੰਦੇਸ਼ ਦਿੱਤਾ ਸੀ। ਗੀਤਾ ਦਾ ਸੰਦੇਸ਼ ਸਾਨੂੰ ਫਲ ਦੀ ਚਿੰਤਾ ਕੀਤੇ ਬਿਨਾਂ ਆਪਣੇ ਫਰਜ਼ ਦਾ ਪਾਲਣ ਕਰਨ ਦੀ ਪ੍ਰੇਰਨਾ ਦਿੰਦਾ ਹੈ ਉਨ੍ਹਾਂ ਖੂਨ ਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨ ਦਾਨ ਕਰਨ ਵਾਲਾ ਵਿਅਕਤੀ ਇਹ ਨਹੀਂ ਜਾਣਦਾ ਕਿ ਉਸ ਦਾ ਦਿੱਤਾ ਹੋਇਆ ਖੂਨ ਕਿਸ ਵਿਅਕਤੀ ਦੇ ਕੰਮ ਆਵੇਗਾ, ਪਰ ਉਸ ਦੇ ਇਸ ਯਤਨ ਨਾਲ ਕਿਸੇ ਅਣਜਾਣ ਵਿਅਕਤੀ ਦੀ ਜਾਨ ਬਚ ਸਕਦੀ ਹੈ। ਇਹੋ ਨਿਸਵਾਰਥ ਕਰਮ ਹੈ, ਇਹੋ ਸੱਚੀ ਸੇਵਾ ਹੈ ਅਤੇ ਇਹੋ ਗੀਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਉਤਾਰਨਾ ਹੈ। ਕਿਸੇ ਅਣਜਾਣ ਵਿਅਕਤੀ ਦੀ ਜਾਨ ਬਚਾਉਣ ਲਈ ਆਪਣੀਆਂ ਨਾੜਾਂ ਦਾ ਖੂਨ ਦੇਣ ਤੋਂ ਵੱਡਾ ਕੋਈ ਧਰਮ ਨਹੀਂ ਹੋ ਸਕਦਾ। ਖੂਨ ਦੀ ਨਾ ਕੋਈ ਜਾਤ ਹੁੰਦੀ ਹੈ ਅਤੇ ਨਾ ਕੋਈ ਧਰਮ, ਉਹ ਸਿਰਫ਼ ਜੀਵਨ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਅਤੇ ਮਾਰਗਦਰਸ਼ਨ ਦਾ ਸਰੋਤ ਹੈ। ਉਨ੍ਹਾਂ ਨੇ ਆਪਣੇ ਜੀਵਨ ਦਾ ਹਰ ਪਲ ਰਾਸ਼ਟਰ ਦੀ ਤਰੱਕੀ, ਗਰੀਬਾਂ ਦੀ ਭਲਾਈ ਅਤੇ ਸਮਾਜ ਦੇ ਆਖਰੀ ਵਿਅਕਤੀ ਦੇ ਉੱਥਾਨ ਲਈ ਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਸੇਵਾ ਹੀ ਸੰਗਠਨ’ ਅਤੇ ‘ਜਨ-ਸੇਵਾ ਹੀ ਈਸ਼ਵਰ ਸੇਵਾ’ ਦੀ ਭਾਵਨਾ ਤੋਂ ਪ੍ਰੇਰਨਾ ਲੈਂਦੇ ਹੋਏ ਸ਼ੁਰੂ ਕੀਤਾ ਗਿਆ ਸੇਵਾ ਸੰਕਲਪ ਅਭਿਆਨ 17 ਅਕਤੂਬਰ ਤੱਕ ਚੱਲੇਗਾ। ਇਸ ਅਭਿਆਨ ਦਾ ਉਦੇਸ਼ ਰਾਜਨੀਤੀ ਤੋਂ ਉੱਪਰ ਉੱਠ ਕੇ ਹਰਿਆਣਾ ਦੇ ਕੋਨੇ-ਕੋਨੇ ਤੱਕ ਸੇਵਾ, ਸਿਹਤ, ਸਫਾਈ ਅਤੇ ਵਿਕਾਸ ਦਾ ਸੰਦੇਸ਼ ਪਹੁੰਚਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਮਹਾਨ ਪੁਰਖ ਨੇ ਜਨ-ਸੇਵਾ ਨੂੰ ਆਪਣੇ ਜੀਵਨ ਦਾ ਨਿਸ਼ਾਨਾ ਬਣਾਇਆ ਹੋਵੇ, ਉਸ ਦੇ ਜਨਮ ਦਿਨ ‘ਤੇ ਕਿਸੇ ਲੋੜਵੰਦ ਦੇ ਕੰਮ ਆਉਣ ਤੋਂ ਵੱਧ ਸਾਰਥਕ ਤੋਹਫ਼ਾ ਹੋਰ ਕੀ ਹੋ ਸਕਦਾ ਹੈ। ਖੂਨ ਦਾਨ ਕੈਂਪ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਅਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੀ 7 ਅਕਤੂਬਰ ਨੂੰ ਸ਼੍ਰੀ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸ਼ਾਸਨ ਰਾਹੀਂ ਜਨ-ਸੇਵਾ ਦੀ ਯਾਤਰਾ ਦੇ 25 ਗੌਰਵਸ਼ਾਲੀ ਸਾਲ ਪੂਰੇ ਹੋਣਗੇ। ਸਾਲ 2001 ਤੋਂ 2026 ਤੱਕ ਉਨ੍ਹਾਂ ਨੇ ਨਿਰੰਤਰ ਸ਼ਾਸਨ ਰਾਹੀਂ ਜਨ-ਸੇਵਾ ਕੀਤੀ ਹੈ। ਉਨ੍ਹਾਂ ਦੀ ਯਾਤਰਾ ਤੋਂ ਸਭ ਤੋਂ ਵੱਡੀ ਪ੍ਰੇਰਨਾ ਇਹੋ ਮਿਲਦੀ ਹੈ ਕਿ ਅਹੁਦੇ ਦਾ ਮਹੱਤਵ ਉਸ ਦੇ ਅਧਿਕਾਰਾਂ ਵਿੱਚ ਨਹੀਂ, ਸਗੋਂ ਉਸ ਦੇ ਮਾਧਿਅਮ ਨਾਲ ਕੀਤੀ ਜਾਣ ਵਾਲੀ ਜਨ-ਸੇਵਾ ਵਿੱਚ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸਭਿਆਚਾਰ ਵਿੱਚ ਜਨਤਾ ਦੇ ਸੁਖ-ਦੁਖ ਨੂੰ ਆਪਣਾ ਮੰਨਣ ਦੀ ਰਵਾਇਤ ਰਹੀ ਹੈ। ਸਾਡੇ ਸ਼ਾਸਤਰਾਂ ਵਿੱਚ ਵੀ ਕਿਹਾ ਗਿਆ ਹੈ ਕਿ ‘ਨਰ ਸੇਵਾ ਹੀ ਨਾਰਾਇਣ ਸੇਵਾ’ ਹੈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਇਸੇ ਭਾਵਨਾ ਦੇ ਅਨੁਕੂਲ ਗਰੀਬ, ਕਿਸਾਨ, ਨੌਜਵਾਨ, ਮਹਿਲਾ ਅਤੇ ਸਮਾਜ ਦੇ ਹਰ ਵਰਗ ਦੇ ਸੁਖ-ਦੁਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸੂਬੇ ਅਤੇ ਦੇਸ਼ ਵਿੱਚ ਲੋਕਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਅਨੇਕਾਂ ਯੋਜਨਾਵਾਂ ਅਤੇ ਵੱਡੇ ਪ੍ਰਜੈਕਟ ਜ਼ਮੀਨੀ ਪੱਧਰ ‘ਤੇ ਉਤਾਰੇ ਗਏ ਹਨ। ਕੁਰੂਕਸ਼ੇਤਰ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments