ਨਵੀਂ ਦਿੱਲੀ, 2 ਸਤੰਬਰ 2026 (ਹਰਸ਼ਪ੍ਰੀਤ ਕੌਰ) : ਸੁਪਰੀਮ ਕੋਰਟ ਵੱਲੋਂ NEET ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੀਆਂ FIRs ਰੱਦ ਕੀਤੇ ਜਾਣ ਤੋਂ ਬਾਅਦ Cockroach Janta Party (CJP) ਨੇ 5 ਸਤੰਬਰ ਨੂੰ ਪ੍ਰਸਤਾਵਿਤ ਆਪਣਾ ਮਾਰਚ ਰੱਦ ਕਰਨ ਦਾ ਐਲਾਨ ਕੀਤਾ ਹੈ। CJP ਆਗੂ ਸੌਰਭ ਦਾਸ ਨੇ ਮਾਰਚ ਰੱਦ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ 5 ਸਤੰਬਰ ਨੂੰ ਇੰਡੀਆ ਗੇਟ ਤੋਂ ਪੁਲਿਸ ਹੈੱਡਕੁਆਰਟਰ ਤੱਕ ਮਾਰਚ ਕੱਢਣ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਤਹਿਤ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ NEET ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੀਆਂ FIRs ਰੱਦ ਕਰਨ ਦੇ ਹੁਕਮ ਦਿੱਤੇ ਹਨ। CJP ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਮਾਰਚ ਦਾ ਮਕਸਦ ਪੂਰਾ ਹੋ ਗਿਆ ਹੈ। ਇਸ ਲਈ ਪਾਰਟੀ ਨੇ 5 ਸਤੰਬਰ ਨੂੰ ਹੋਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।







