ਨਵੀਂ ਦਿੱਲੀ, 24 ਅਗਸਤ 2026 (ਕਾਜਲ) : ਕਾਕਰੋਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ’ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ FIR ਵਾਪਸ ਲੈਣ ਅਤੇ NEET ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। CJP ਨੇ ਕਿਹਾ ਕਿ 18 ਅਗਸਤ ਨੂੰ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਕੇਂਦਰ ਤੋਂ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ FIRs ਦੀ ਇਕੱਠੀ ਸੂਚੀ ਮੰਗੀ ਗਈ ਸੀ, ਤਾਂ ਜੋ ਸੰਵਿਧਾਨ ਦੀ ਧਾਰਾ 142 ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਪਾਰਟੀ ਮੁਤਾਬਕ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਵਾਅਦਿਆਂ ਬਾਰੇ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। CJP ਦੀ ਰਾਸ਼ਟਰੀ ਵਰਕਿੰਗ ਕਮੇਟੀ ਅੱਜ 24 ਅਗਸਤ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰੇਗੀ। ਪਾਰਟੀ ਨੇ ਲੋੜ ਪੈਣ ’ਤੇ ਮੁੜ ਸ਼ਾਂਤਮਈ ਦੇਸ਼ਵਿਆਪੀ ਅੰਦੋਲਨ ਦੀ ਸੰਭਾਵਨਾ ਵੀ ਜਤਾਈ ਹੈ।
