ਪਟਿਆਲਾ, 25 ਸਤੰਬਰ 2026 (ਗੁਰਮੀਤ ਸਿੰਘ ਤੁੰਗ) : ਪਟਿਆਲਾ ਵਿੱਚ ਕਰੀਬ 17 ਸਾਲਾ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਮੁਤਾਬਕ ਵਿਦਿਆਰਥੀ ਦੇ ਨਹਿਰ ਵਿੱਚ ਛਾਲ ਮਾਰਨ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਬਰਾਮਦ ਕਰ ਲਈ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਵਿਦਿਆਰਥੀ ਨੂੰ ਇੱਕ ਵਿਦਿਆਰਥਣ ਵੱਲੋਂ ਕਥਿਤ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਪੈਸਿਆਂ ਲਈ ਦਬਾਅ ਪਾਇਆ ਜਾ ਰਿਹਾ ਸੀ। ਮ੍ਰਿਤਕ ਦੇ ਪਿਤਾ ਮੁਤਾਬਕ ਉਨ੍ਹਾਂ ਦੇ ਪੁੱਤਰ ਨੇ ਇਸ ਸਬੰਧੀ ਪਰਿਵਾਰ ਨੂੰ ਦੱਸਿਆ ਸੀ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ। ਬਖ਼ਸ਼ੀਵਾਲਾ ਥਾਣੇ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਪਰਿਵਾਰਕ ਬਿਆਨਾਂ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਵੇਗੀ। ਪਰਿਵਾਰ ਵੱਲੋਂ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਟਿਆਲਾ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਾਖੜਾ ਨਹਿਰ ’ਚ ਡੁੱਬਣ ਨਾਲ ਮੌਤ
Class 12 Student Dies After Drowning in Bhakra Canal in Patiala
RELATED ARTICLES







